Others

ਘ ਪਲੇ ਦੇ ਦੋ ਸ਼ ‘ਚ ਪੰਚਾਇਤ ਅਫ਼ਸਰ ਟੰਗੇ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵੱਲੋਂ ਘ ਪਲੇ ਦੇ ਕਥਿਤ ਦੋ ਸ਼ੀ ਪੰਜ  ਪੰਚਾਇਤ ਅਫ਼ਸਰਾਂ ਨੂੰ ਮੁਅੱਤ ਲ ਕਰ ਦਿੱਤਾ ਗਿਆ ਹੈ। ਪੰਚਾਇਤ ਵਿਭਾਗ ਦੇ ਸਕੱਤਰ ਵੱਲੋਂ ਕੀਤੀ ਜਾਂਚ ਵਿੱਚ ਪੰਜ ਜਣੇ ਗਬਨ ਲਈ ਦੋ ਸ਼ੀ ਪਾਏ ਗਏ ਸਨ। ਮਾਮਲਾ ਪਟਿਆਲਾ ਜਿਲ੍ਹੇ ਨਾਲ ਸਬੰਧਿਤ ਦੱਸਿਆ ਜਾ ਰਿਹਾ ਹੈ।    

ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਬਲਾਕ ਵਿੱਚ ਸਰਕਾਰੀ ਫੰਡਾਂ ਵਿੱਚ ਗਬਨ ਕਰਨ ਦਾ ਮਾ ਮਲਾ ਪ੍ਰਕਾਸ਼ ਵਿੱਚ ਆਇਆ ਸੀ। ਉਸ ਤੋਂ ਬਾਅਦ ਪੰਜਾਬ ਪੇਂਡੂ   ਵਿਕਾਸ ਵਿਭਾਗ ਦੇ ਸਕੱਤਰ ਵੱਲੋਂ ਕੀਤੀ ਗਈ ਮੁਢਲੀ ਜਾਂਚ ਤੋਂ ਬਾਅਦ ਪੰਜ ਪੇਂਡੂ ਵਿਕਾਸ ਅਧਿਕਾਰੀਆਂ ਨੂੰ ਮੁਅੱ ਤਲ ਕਰ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਅੰਮ੍ਰਿਤਸਰ ਕੋਲਕਾਤਾ ਉਯੋਗਿਕ ਕੋਰੀਡੋਰ ਦੇ ਨਿਰਮਾਣ ਅਤੇ ਉਦਯੋਗਿਕ ਕਲੱਸਟਰ ਦੇ ਵਿਕਾਸ ਲਈ 1000 ਏਕੜ ਜ਼ਮੀਨ ਐਕੁਆਇਰ ਕਰਨ ਲਈ ਪੰਜ ਗ੍ਰਾਮ ਪੰਚਾਇਤਾਂ ਨੁੰ ਦਿੱਤੇ ਗਏ 260 ਕਰੋੜ ਰੁਪਏ ਦੇ ਮੁਆਵਜੇ ਵਿੱਚੋਂ 80 ਕਰੋੜ ਰੁਪਏ ਦੀ ਰਕਮ ਦਾ ਗਬਨ ਕੀਤਾ ਗਿਆ ਸੀ। ਇਸ ਤੋਂ ਇਲਾਵਾ ਸਕੱਤਰ ਨੇ ਜ਼ਿਲ੍ਹਾ ਪੰਚਾਇਤ ਅਤੇ ਵਿਕਾਸ ਅਫਸਰ ਅਤੇ ਬੀਡੀਪੀਓ ਤੋਂ ਸੁਪਰਵਾਈਜ਼ਰੀ ਦੀ ਭੂਮਿਕਾ ਨਿਭਾਉਣ ਵਿੱਚ ਅਸਫਲ ਰਹਿਣ ਕਾਰਨ ਉਨ੍ਹਾਂ ਤੋਂ ਸਪੱਸ਼ਟੀਕਰਨ ਮੰਗ ਲਿਆ ਗਿਆ ਹੈ।