ਚੰਡੀਗੜ੍ਹ : ਪੰਜਾਬ ਸਰਕਾਰ ਨੇ ਅਗਲੀਆਂ ਚੋਣਾਂ ਦੀ ਤਿਆਰੀ ਵਜੋਂ ਸੂਬੇ ਦੀਆਂ ਗਰਾਮ ਪੰਚਾਇਤਾਂ ਭੰਗ ਕਰ ਦਿੱਤੀਆਂ ਹਨ। ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਨਵੀਂ ਪੰਚਾਇਤ ਚੁਣਨ ਤੱਕ ਹੁਣ ਅਧਿਕਾਰੀ ਕੰਮਕਾਜ ਦੇਖਣਗੇ।
ਪੰਚਾਇਤ ਵਿਭਾਗ ਨੇ ਇਸ ਤੋਂ ਪਹਿਲਾਂ ਗਰਾਮ ਪੰਚਾਇਤਾਂ ਭੰਗ ਕਰਨ ਵਾਸਤੇ 10 ਅਗਸਤ 2023 ਨੂੰ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਸੀ। ਇਸ ਖ਼ਿਲਾਫ਼ ਕੁਝ ਗਰਾਮ ਪੰਚਾਇਤਾਂ ਨੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਤੇ ਅਦਾਲਤੀ ਦਾਖਲ ਮਗਰੋਂ ਪੰਜਾਬ ਸਰਕਾਰ ਨੂੰ ਪੰਚਾਇਤਾਂ ਭੰਗ ਕੀਤੇ ਜਾਣ ਦੇ ਫ਼ੈਸਲੇ ’ਤੇ ਯੂ-ਟਰਨ ਲੈਣਾ ਪਿਆ ਸੀ।
ਕਾਂਗਰਸ ਸਰਕਾਰ ਸਮੇਂ ਪਹਿਲੇ ਪੜਾਅ ’ਚ ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪਰਿਸ਼ਦ ਦੀ ਚੋਣ 19 ਸਤੰਬਰ 2018 ਨੂੰ ਹੋਈ ਸੀ ਅਤੇ ਅਕਾਲੀ-ਭਾਜਪਾ ਗੱਠਜੋੜ ਸਰਕਾਰ ਸਮੇਂ ਮਈ 2013 ’ਚ ਪੰਚਾਇਤੀ ਚੋਣਾਂ ਹੋਈਆਂ ਸਨ।