‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਚਕੂਲਾ ਪੁਲਿਸ ਨੂੰ ਅੱਜ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਨੂੰ ਛੱਡਣਾ ਪਿਆ ਹੈ। ਜਿਹੜੇ ਪੁਲਸ ਮੁਲਾਜ਼ਮਾਂ ਨੇ ਕਿਸਾਨਾਂ ਨਾਲ ਬਦਸਲੂਕੀ ਕੀਤੀ ਸੀ, ਉਹਨਾਂ ਨੇ ਮੁਆਫ਼ੀ ਵੀ ਮੰਗੀ ਹੈ। ਦਰਅਸਲ, ਕੱਲ੍ਹ ਪੰਚਕੂਲਾ ਵਿੱਚ ਕਿਸਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵਿਰੋਧ ਕਰਨ ਲਈ ਪਹੁੰਚੇ ਸਨ। ਪਰ ਪੁਲਿਸ ਨੇ ਕਿਸਾਨਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ ਅਤੇ ਹਿਰਾਸਤ ਵਿੱਚ ਲੈ ਲਿਆ ਸੀ। ਕੱਲ੍ਹ ਖੱਟਰ ਥਾਪਲੀ ਨੇਚਰ ਕੈਂਪ ਦੇ ਇੱਕ ਪ੍ਰੋਗਰਾਮ ਵਿੱਚ ਪਹੁੰਚੇ ਹੋਏ ਸਨ।