Khetibadi Punjab

ਕਾਰਪੋਰੇਟ ਘਰਾਣਿਆਂ ਬਾਰੇ ਪੰਧੇਰ ਨੇ ਕਹਿ ਦਿੱਤੀ ਵੱਡੀ ਗੱਲ

ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਸਮੇਤ 13 ਮੰਗਾਂ ਲਈ ਖਨੌਰੀ ਸਰਹੱਦ ‘ਤੇ ਬੈਠੇ ਕਿਸਾਨ ਡਟੇ ਹੋਏ ਹਨ। ਅੰਦੋਲਨ ਨੂੰ ਮਜਬੂਤ ਕਰਨ ਲਈ ਕਿਸਾਨਾਂ ਨੇ ਪੰਜਾਬ ਦੇ ਸ਼ਹਿਰਾਂ ਵਿੱਚ ਮਹਾਂ-ਪੰਚਾਇਤਾਂ ਸ਼ੁਰੂ ਕਰ ਦਿੱਤੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੰਦੋਲਨ ਨੂੰ ਮਜਬੂਤ ਕਰਨ ਲਈ ਮਹਾਂ-ਪੰਚਾਇਤਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸ ਮਹਾਂ-ਪੰਚਾਇਤ ਵਿੱਚ ਬਹੁ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ। ਉਨ੍ਹਾਂ ਨੇ ਕਿਹਾ ਕਿ 29 ਜਨਵਰੀ ਨੂੰ ਪੰਜਾਬ ਦੇ ਹਰ ਪਿੰਡ ਵਿੱਚ ਇੱਕ ਟਰੈਕਟਰ-ਟਰੈਲੀ ਲੈ ਕੇ ਲੋਕ ਮੋਰਚੇ ਵਿੱਚ ਪਹੁੰਚਣ ਤਾਂ ਜੋ ਦੋਵਾਂ ਮੋਰਚਿਆਂ ਨੂੰ ਤਗੜਾ ਕੀਤਾ ਜਾਵੇ।

ਉਨ੍ਹਾਂ ਨੇ ਸਵਾਲ ਕੀਤਾ ਕਿ ਕਾਰਪੋਰੇਟ ਘਰਾਣਿਆਂ ਵੱਲੋਂ ਆਟਾ 45 ਰੁਪਏ ਕਿਲੋ ਕਿਓਂ ਵੇਚਿਆ ਜਾ ਰਿਹਾ ਹੈ। ਪੰਧੇਰ ਨੇ ਕਿਹਾ ਕਿ ਜੋ ਆਧਾਰ ਵਾਲੇ ਛੋਟੇ ਕਸਬਿਆਂ ਵਿੱਚ ਸਟੋਰ ਖੇਲ ਕੇ ਬੈਠੇ ਨੇ ਕਿਸਾਨ, ਰੇਹੜੀ ਵਾਲੇ ਅਤੇ ਮਜ਼ਦੂਰ ਉਨ੍ਹ  ਨੂੰ ਸਵਾਲ ਕਰਨ ਕਿ  ਆਟਾ 45 ਰੁਪਏ ਕਿਉਂ ਵਿਕ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕਾਰਪੋਰੇਟ ਘਰਾਣੇ ਛੋਟੇ ਖਰੀਦਦਾਰਾਂ ਨੂੰ ਖਤਮ ਕਰਨ ਵਿੱਚ ਲੱਗਿਆ ਹੋਇਆ।

ਪੰਧੇਰ ਨੇ ਕਿਹਾ ਕਿ ਕਿਸਾਨ ਕੇਵਲ ਆਪਣੀਆਂ ਮੰਗਾਂ ਲਈ ਸਗੋਂ ਛੋਟੇ ਕਸਬਿਆਂ ਦੇ ਦੁਕਾਨਦਾਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਕਿਉਂਕਿ ਵੱਡੇ ਮਾਲਾਂ ਰਾਹੀਂ ਕਾਰਪੋਰੇਟ ਘਰਾਣੇ ਇਨ੍ਹਾਂ ਨੂੰ ਖਤਮ ਕਰਨ ਵਿੱਚ ਲੱਗਾ ਹੋਇਆ ਹੈ।