Khetibadi Punjab

ਕਿਸਾਨੀ ਮੋਰਚੇ ਨੂੰ ਲੈ ਕੇ ਪੰਧੇਰ ਨੇ ਪੰਜਾਬ ਵਾਸੀਆਂ ਨੂੰ ਕੀਤੀ ਇਹ ਅਪੀਲ….

ਸ਼ੰਭੂ ਬਾਰਡਰ : ਕਰੀਬ ਪਿਛਲੇ ਇੱਕ ਸਾਲ ਤੋਂ ਕਿਸਾਨ ਆਪਣੀਆਂ ਨੂੰ ਲੈ ਕੇ ਹਰਿਆਣਾ ਪੰਜਾਬ ਦੀਆਂ ਸਰਹੱਦਾਂ ’ਤੇ ਡੱਟਿਆ ਹੋਇਆ ਹੈ। ਇਸੇ ਦੌਰਾਨ ਮੋਰਚੇ ਦੀ ਅਗਲੀ ਰਣਨੀਤੀ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਇੱਕ ਡੀਓ ਜਾਰੀ ਕਰਦਿਆਂ ਕਈ ਗੱਲਾਂ ਸਾਂਝੀਆਂ ਕੀਤੀਆਂ ਹਨ।

ਪੰਧੇਰ ਨੇ ਕਿਹਾ ਕਿ ਅੱਜ ਦੁਪਹਿਰ 12 ਵਜੇ ਸ਼ੰਭੂ ਸਰਹੱਦ ‘ਤੇ ਸੰਘਰਸ਼ ਨੂੰ ਲੈ ਕੇ ਵੱਡਾ ਐਲਾਨ ਕੀਤਾ ਜਾਵੇਗਾ। ਪੰਧੇਰ ਨੇ ਪੰਜਾਬ ਦੇ 13 ਹਜ਼ਾਰ ਪਿੰਡਾਂ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਮੋਰਚੇ ਨੂੰ ਤਾਕਤਵਰ ਕਰਨ ਲਈ ਹਰ ਪਿੰਡ ਦੇ ਹਰ ਪਰਿਵਾਰ ਵੱਲੋਂ ਇੱਕ –ਇੱਕ ਵਿਅਕਤੀ ਮੋਰਚੇ ਵਿੱਚ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਹਰ ਪਿੰਡ ਵਿੱਚੋਂ ਇੱਕ ਟਰੈਕਟਰ –ਟਰਾਲੀ ਲੈ ਕੇ ਸ਼ੰਭੂ ਅਤੇ ਖਨੌਰੀ ਮੋਰਚੇ ਵਿੱਚ ਪਹੁੰਚਣ।

ਪੰਧੇਰ ਨੇ ਕਿਹਾ ਕਿ ਹਰ ਵਿਅਕਤੀ ਲਈ ਘਰ ਦੇ ਕੰਮ ਵੀ ਜਰੂਰੀ ਹੁੰਦੇ ਹਨ ਪਰ ਅੰਦੋਲਨ ਨੂੰ ਕਾਮਯਾਬ ਬਣਾਉਣ ਲਈ ਹਰ ਇੱਕ ਪੰਜਾਬ ਦੇ ਵਾਸੀ ਨੂੰ ਛੋਟੇ-ਛੇਟੋ ਕੰਮਾਂ ਦੀ ਕੁਰਬਾਨੀ ਦੇਣੀ ਪਵੇਗੀ। ਪੰਧੇਰ ਨੇ ਕਿਹਾ ਕਿ ਜੇਕਰ ਹਰ ਪਿੰਡ ਦੇ ਹਰ ਇੱਕ ਪਰਿਵਾਰ ਵਿੱਚੋਂ ਇੱਕ ਜੀਅ ਵੀ ਆਉਂਦਾ ਹੈ ਤਾਂ ਅੰਦੋਲਨ ਜਿੱਤਣਾ ਔਖਾ ਨਹੀਂ ਹੈ।

ਪੰਜਾਬ ਬੰਦ ਦੀ ਗੱਲ ਕਰਦਿਆਂ ਪੰਧੇਰ ਨੇ ਕਿਹਾ ਕਿ ਪੰਜਾਬ ਬੰਦ ਦੇ ਸੱਦੇ ਨੂੰ ਹਰ ਵਰਗ ਨੇ ਸਮਰਥਨ ਦਿੱਤਾ ਜਿਸਨੇ ਕੇਂਦਰ ਸਰਕਾਰ ਨੂੰ ਦਿਖਾਇਆ ਕਿ ਪੰਜਾਬ ਦੇ ਲੋਕ ਖੇਤੀਬਾੜੀ ਦੇ ਮਾਮਲਿਆਂ ਨੂੰ ਲੈ ਕੇ ਇੱਕ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਇਕੱਠ ਨੂੰ ਦੇਖ ਕੇ ਕੇਂਦਰ ਸਰਕਾਰ ਘਬਰਾਈ ਹੋਈ ਹੈ ਕਿ ਜੇਕਰ ਇਹ ਅੰਦੋਲਨ ਦੇਸ਼ ਦੇ ਹੋਰ ਰਾਜਾਂ ਤੱਕ ਪਹੁੰਚ ਗਿਆ ਤਾਂ ਕੇਂਦਰ ਨੂੰ ਮਜਬੂਰਨ ਹੋ ਕੇ ਮੰਗਾ ਮੰਨਣੀਆਂ ਪੈਣਗੀਆਂ।

ਪੰਧੇਰ ਨੇ ਇੱਕ ਫਿਰ ਕਿਹਾ ਕਿ ਜੇਕਰ ਅਸੀਂ ਇਸ ਅੰਦੋਲਨ ਨੂੰ ਦੇਸ਼ ਦੇ ਹਰ ਕਿਸਾਨ ਤੱਕ ਪਹੁੰਚਾਣਾ ਚਾਹੁੰਦੇ ਹਾਂ ਤਾਂ ਸਾਨੂੰ ਆਪਣੇ ਛੋਟੇ-ਛੋਟੇ ਕੰਮਾਂ ਦੀ ਕੁਰਬਾਨੀ ਦੇਣੀ ਪਵੇਗੀ।