India Punjab

ਲਗਾਤਾਰ ਭਾਰੀ ਮੀਂਹ ਕਾਰਨ ਪੰਜਾਬ ਯੂਨੀਵਰਸਿਟੀ ਵੱਲੋਂ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ

ਬਿਊਰੋ ਰਿਪੋਰਟ (ਚੰਡੀਗੜ੍ਹ, 1 ਸਤੰਬਰ 2025): ਪੰਜਾਬ ਯੂਨੀਵਰਸਿਟੀ ਦੇ ਮਾਣਯੋਗ ਵਾਈਸ ਚਾਂਸਲਰ ਵੱਲੋਂ ਐਲਾਨ ਕੀਤਾ ਗਿਆ ਹੈ ਕਿ 1 ਸਤੰਬਰ 2025 ਤੋਂ 3 ਸਤੰਬਰ 2025 ਤੱਕ ਯੂਨੀਵਰਸਿਟੀ ਨਾਲ ਸੰਬੰਧਤ ਸਾਰੇ ਕਾਲਜ, ਰੀਜਨਲ ਅਤੇ ਰੂਰਲ ਸੈਂਟਰਾਂ ਅਤੇ ਯੂਨੀਵਰਸਿਟੀ ਦੇ ਸੰਵਿਧਾਨਕ ਕਾਲਜਾਂ ਵਿੱਚ ਛੁੱਟੀਆਂ ਰਹਿਣਗੀਆਂ।

ਇਹ ਫ਼ੈਸਲਾ ਪੰਜਾਬ ਰਾਜ ਵਿੱਚ ਲਗਾਤਾਰ ਹੋ ਰਹੇ ਭਾਰੀ ਮੀਂਹ ਦੇ ਕਾਰਨ ਲਿਆ ਗਿਆ ਹੈ।

ਡਿਪਟੀ ਰਜਿਸਟਰਾਰ (ਜਨਰਲ) ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਇਹ ਜਾਣਕਾਰੀ ਸਾਰੇ ਸਬੰਧਤ ਕਾਲਜਾਂ, ਪ੍ਰਸ਼ਾਸਕੀ ਅਧਿਕਾਰੀਆਂ ਅਤੇ ਪਬਲਿਕ ਰਿਲੇਸ਼ਨਜ਼ ਵਿਭਾਗ ਤੱਕ ਪਹੁੰਚਾ ਦਿੱਤੀ ਗਈ ਹੈ।