The Khalas Tv Blog India SFJ ਮੁਖੀ ਪੰਨੂ ਨੇ ਰਾਹੁਲ ਗਾਂਧੀ ਦੇ ਬਿਆਨ ਦਾ ਕੀਤਾ ਸਮਰਥਨ! “ਸਿੱਖਾਂ ਬਾਰੇ ਰਾਹੁਲ ਦੀ ਟਿੱਪਣੀ ਖ਼ਾਲਿਸਤਾਨ ਦੀ ਮੰਗ ਨੂੰ ਜਾਇਜ਼ ਠਹਿਰਾਉਂਦੀ ਹੈ”
India International Religion

SFJ ਮੁਖੀ ਪੰਨੂ ਨੇ ਰਾਹੁਲ ਗਾਂਧੀ ਦੇ ਬਿਆਨ ਦਾ ਕੀਤਾ ਸਮਰਥਨ! “ਸਿੱਖਾਂ ਬਾਰੇ ਰਾਹੁਲ ਦੀ ਟਿੱਪਣੀ ਖ਼ਾਲਿਸਤਾਨ ਦੀ ਮੰਗ ਨੂੰ ਜਾਇਜ਼ ਠਹਿਰਾਉਂਦੀ ਹੈ”

ਬਿਉਰੋ ਰਿਪੋਰਟ: ਸਿੱਖਸ ਫਾਰ ਜਸਟਿਸ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਰਾਹੁਲ ਗਾਂਧੀ ਦੇ ਸਿੱਖਾਂ ਬਾਰੇ ਦਿੱਤੇ ਬਿਆਨ ਦੀ ਸ਼ਲਾਘਾ ਕੀਤੀ ਹੈ। ਪੰਨੂ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਬੇਬਾਕ ਬਿਆਨ ਦਿੱਤਾ ਹੈ। ਰਾਹੁਲ ਗਾਂਧੀ ਦਾ ਬਿਆਨ ਸਿੱਖ ਫਾਰ ਜਸਟਿਸ (ਐਸਐਫਜੇ) ਦੀ ਵੱਖਰੇ ਖਾਲਿਸਤਾਨ ਦੇਸ਼ ਦੀ ਮੰਗ ਨੂੰ ਜਾਇਜ਼ ਠਹਿਰਾਉਂਦਾ ਹੈ। ਪੰਨੂ ਪਿਛਲੇ ਕਈ ਸਾਲਾਂ ਤੋਂ ਕੈਨੇਡਾ, ਅਮਰੀਕਾ ਅਤੇ ਬਰਤਾਨੀਆ ਵਰਗੇ ਕਈ ਦੇਸ਼ਾਂ ਵਿੱਚ ਸਿੱਖਾਂ ਲਈ ਵੱਖਰੇ ਦੇਸ਼ ‘ਖਾਲਿਸਤਾਨ’ ਦੀ ਮੰਗ ਨੂੰ ਲੈ ਕੇ ਮੁਹਿੰਮ ਚਲਾ ਰਿਹਾ ਹੈ। ਅਤੇ ਉਸਨੇ ਇਹਨਾਂ ਦੇਸ਼ਾਂ ਵਿੱਚ ਇਸਦੇ ਲਈ ਰੈਫਰੈਂਡਮ (Referendum) ਵੀ ਕਰਵਾਏ ਹਨ।

Image

ਭਾਰਤੀ ਜਾਂਚ ਏਜੰਸੀਆਂ ਦਾ ਮੰਨਣਾ ਹੈ ਪੰਨੂ ਦੇ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨਾਲ ਵੀ ਸਬੰਧ ਹਨ। ਇਸ ਲਈ ਪੰਨੂੰ ਵੱਲੋਂ ਰਾਹੁਲ ਗਾਂਧੀ ਦੀ ਸ਼ਾਲਾਘਾ ਨੂੰ ਸੱਤਾਧਾਰੀ ਪੱਖ ਨਿਸ਼ਾਨੇ ’ਤੇ ਲੈ ਰਿਹਾ ਹੈ। ਪੰਜਾਬ ਵਿੱਚ ਕੇਂਦਰੀ ਰਾਜ ਮੰਤਰੀ ਤੇ ਰਾਜ ਸਭਾ ਸਾਂਸਦ ਨੇ ਇਸ ਨੂੰ ਲੈ ਕੇ ਰਾਹੁਲ ’ਤੇ ਨਿਸ਼ਾਨਾ ਲਾਇਆ ਹੈ। ਉਨ੍ਹਾਂ ਕਿਹਾ ਕਿ ਖਾਲਿਸਤਾਨ ਹਮਾਇਤੀ ਵੱਲੋਂ ਰਾਹੁਲ ਗਾਂਧੀ ਦਾ ਖੁੱਲ੍ਹਾ ਸਮਰਥਨ ਚਿੰਤਾਜਨਕ ਹੈ। ਇਹ ਉਸਦੇ ਗਠਜੋੜ ਅਤੇ ਤਰਜੀਹਾਂ ਬਾਰੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਭਾਰਤ ਦੀ ਨੁਮਾਇੰਦਗੀ ਕਰਨ ਦਾ ਦਾਅਵਾ ਕਰਨ ਵਾਲਾ ਨੇਤਾ ਦੇਸ਼ ਨੂੰ ਵੰਡਣ ਵਾਲੀਆਂ ਤਾਕਤਾਂ ਨਾਲ ਕਿਵੇਂ ਜੁੁੜ ਸਕਦਾ ਹੈ? ਇਹ ਸਮਰਥਨ ਸਿਰਫ਼ ਪਰੇਸ਼ਾਨ ਕਰਨ ਵਾਲਾ ਨਹੀਂ ਹੈ; ਇਹ ਇੱਕ ਖਤਰਨਾਕ ਬਿਰਤਾਂਤ ਦਾ ਪਰਦਾਫਾਸ਼ ਕਰਦਾ ਹੈ ਜੋ ਰਾਸ਼ਟਰੀ ਏਕਤਾ ਨੂੰ ਖ਼ਤਰੇ ਵਿੱਚ ਪਾਉਂਦਾ ਹੈ।

ਹਾਲ ਹੀ ਵਿੱਚ ਗੁਰਪਤਵੰਤ ਸਿੰਘ ਪੰਨੂ ਨੇ ਵੀ ਖਾਲਿਸਤਾਨ ਦੀ ਮੰਗ ਨੂੰ ਲੈ ਕੇ ਆਨਲਾਈਨ ਵੋਟਿੰਗ ਰਾਹੀਂ ਭਾਰਤ ਵਿੱਚ ਜਨਮਤ ਸੰਗ੍ਰਹਿ (Referendum) ਕਰਵਾਉਣ ਦਾ ਸੱਦਾ ਦਿੱਤਾ ਸੀ। ਜਿਸ ਤੋਂ ਬਾਅਦ ਉਸ ਖਿਲਾਫ ਕਈ ਮਾਮਲੇ ਦਰਜ ਕੀਤੇ ਗਏ ਸਨ। ਇਸ ਤੋਂ ਇਲਾਵਾ ਪੰਨੂ ਵਿਰੁੱਧ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਵਿੱਚ ਵੀ ਕੇਸ ਦਰਜ ਹੈ।

ਰਾਹੁਲ ਗਾਂਧੀ ਨੇ ਕੀ ਕਿਹਾ?

ਅਮਰੀਕਾ ਦੇ ਤਿੰਨ ਦਿਨਾਂ ਦੌਰੇ ’ਤੇ ਗਏ ਰਾਹੁਲ ਗਾਂਧੀ ਨੇ 10 ਸਤੰਬਰ ਨੂੰ ਭਾਰਤ ’ਚ ਸਿੱਖਾਂ ਦੀ ਸਥਿਤੀ ਨੂੰ ਲੈ ਕੇ ਬਿਆਨ ਦਿੱਤਾ ਸੀ। ਰਾਹੁਲ ਗਾਂਧੀ ਨੇ ਕਿਹਾ, “ਭਾਰਤ ਵਿੱਚ ਇਸ ਗੱਲ ਨੂੰ ਲੈ ਕੇ ਲੜਾਈ ਚੱਲ ਰਹੀ ਹੈ ਕਿ ਕੀ ਉਨ੍ਹਾਂ ਨੂੰ ਸਿੱਖ ਹੋਣ ਦੇ ਨਾਤੇ ਦਸਤਾਰ ਸਜਾਉਣ ਦੀ ਇਜਾਜ਼ਤ ਦਿੱਤੀ ਜਾਵੇਗੀ? ਕੀ ਸਿੱਖ ਗੁਰਦੁਆਰੇ ਜਾ ਸਕਦਾ ਹੈ? ਸਭ ਤੋਂ ਪਹਿਲਾਂ ਤੁਹਾਨੂੰ ਇਹ ਸਮਝਣਾ ਪਵੇਗਾ ਕਿ ਲੜਾਈ ਕਿਸ ਬਾਰੇ ਹੈ। ਲੜਾਈ ਰਾਜਨੀਤੀ ਦੀ ਨਹੀਂ ਹੈ। ਇਸ ਤਰ੍ਹਾਂ ਦੀ ਲੜਾਈ ਸਿਰਫ਼ ਸਿੱਖਾਂ ਲਈ ਨਹੀਂ, ਸਗੋਂ ਸਾਰੇ ਧਰਮਾਂ ਲਈ ਹੈ।”

Exit mobile version