India International Religion

ਪੰਨੂ ਨੇ ਰਾਮ ਮੰਦਰ ਉਡਾਉਣ ਦੀ ਦਿੱਤੀ ਧਮਕੀ! ਚੰਦਰ ਆਰਿਆ ਨੂੰ ਵੀ ਦਿੱਤੀ ਧਮਕੀ

ਬਿਉਰੋ ਰਿਪੋਰਟ: ਸਿੱਖਸ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਨਵੀਂ ਵੀਡੀਓ ਜਾਰੀ ਕਰਕੇ ਅਯੁੱਧਿਆ ਵਿੱਚ ਰਾਮ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਮੀਡੀਆ ਰਿਪੋਰਟਾਂ ’ਚ ਇਹ ਦਾਅਵਾ ਕੀਤਾ ਗਿਆ ਹੈ। ਵੀਡੀਓ ਵਿੱਚ ਉਹ ਰਾਮ ਮੰਦਰ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਰ ਰਿਹਾ ਹੈ।

ਪੰਨੂ ਨੇ ਕੈਨੇਡਾ ਵਿੱਚ ਭਾਰਤੀ ਮੂਲ ਦੇ ਹਿੰਦੂ ਸੰਸਦ ਮੈਂਬਰ ਚੰਦਰ ਆਰਿਆ ਨੂੰ ਵੀ ਧਮਕੀ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੰਨੂ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ 16 ਅਤੇ 17 ਨਵੰਬਰ ਨੂੰ ਅਯੁੱਧਿਆ ਦੇ ਰਾਮ ਮੰਦਰ ’ਚ ਹਿੰਸਾ ਹੋਵੇਗੀ।

ਪੰਨੂ ਨੇ ਵੀਡੀਓ ’ਚ ਇਹ ਵੀ ਕਿਹਾ ਹੈ ਕਿ ਅਸੀਂ ਹਿੰਦੂਤਵ ਵਿਚਾਰਧਾਰਾ ਦੀ ਜਨਮ ਭੂਮੀ ਅਯੁੱਧਿਆ ਦੀ ਨੀਂਹ ਹਿਲਾ ਦਿਆਂਗੇ। ਵੀਡੀਓ ਵਿੱਚ ਪੰਨੂ ਨੇ ਅਯੁੱਧਿਆ ਵਿੱਚ ਰਾਮ ਮੰਦਰ ਸਮੇਤ ਦੇਸ਼ ਦੇ ਕਈ ਹਿੰਦੂ ਮੰਦਰਾਂ ਦੀਆਂ ਤਸਵੀਰਾਂ ਸ਼ਾਮਲ ਕੀਤੀਆਂ ਹਨ।

‘ਕੈਨੇਡਾ ਪ੍ਰਤੀ ਇਮਾਨਦਾਰ ਰਹੋ ਜਾਂ ਦੇਸ਼ ਛੱਡੋ’

ਵੀਡੀਓ ’ਚ ਪੰਨੂ ਨੇ ਕਿਹਾ ਹੈ ਕਿ ਭਾਰਤੀ ਮੂਲ ਦੇ ਕਈ ਕੈਨੇਡੀਅਨ ਪੀਐੱਮ ਮੋਦੀ ਦੀ ਵਿਚਾਰਧਾਰਾ ਨੂੰ ਮੰਨਦੇ ਹਨ। ਨਾਲ ਹੀ, ਕੈਨੇਡੀਅਨ ਐਮਪੀ ਚੰਦਰ ਆਰਿਆ ਹਿੰਦੂ ਅੱਤਵਾਦ ਦਾ ਚਿਹਰਾ ਹੈ। ਤੁਸੀਂ ਜਾਂ ਤਾਂ ਕੈਨੇਡਾ ਲਈ ਸੱਚੇ ਰਹੋ ਜਾਂ ਕੈਨੇਡਾ ਦੀ ਧਰਤੀ ਨੂੰ ਛੱਡ ਦਿਓ। ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਕੈਨੇਡੀਅਨ ਪੁਲਿਸ (ਆਰਸੀਐਮਪੀ) ਪਹਿਲਾਂ ਹੀ ਕਹਿ ਚੁੱਕੇ ਹਨ ਕਿ ਖਾਲਿਸਤਾਨੀ ਹਮਾਇਤੀ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦਾ ਕਤਲ ਭਾਰਤ ਨੇ ਕੀਤਾ ਸੀ। ਇਸ ਵਿੱਚ ਭਾਰਤੀ ਡਿਪਲੋਮੈਟਾਂ ਦਾ ਹੱਥ ਸੀ।

Pannun threatens attack on Ram Mandir

ਨੋਟ – ’ਦ ਖ਼ਾਲਸ ਟੀਵੀ ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ।