The Khalas Tv Blog Punjab ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਪੰਥਕ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ
Punjab Religion

ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਪੰਥਕ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ

ਬਿਊਰੋ ਰਿਪੋਰਟ (6 ਅਪ੍ਰੈਲ, 2026): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸ੍ਰੀ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪੰਥਕ ਜਥੇਬੰਦੀਆਂ ਦੀ ਇੱਕ ਵਿਸ਼ੇਸ਼ ਇਕੱਤਰਤਾ ਬੁਲਾਈ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਗੁਰਮਤਿ ਵਿਦਿਆਲੀਆ ਜੱਥਾ ਰੰਧਾਵਾ ਅਤੇ ਆਪਣੇ ਸਾਥੀ ਮੈਂਬਰਾਂ ਵੱਲੋਂ ਕੌਮ ਦੇ ਭਖਦੇ ਮਸਲਿਆਂ ’ਤੇ ਅਹਿਮ ਸੁਝਾਅ ਪੇਸ਼ ਕੀਤੇ।

ਭਾਈ ਰੰਧਾਵਾ ਨੇ ਜ਼ੋਰ ਦੇ ਕੇ ਕਿਹਾ ਕਿ ‘ਜਾਗਤ ਜੋਤਿ’ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਅਦਬ ਅਤੇ ਸਤਿਕਾਰ ਨੂੰ ਹਰ ਹਾਲ ਵਿੱਚ ਕਾਇਮ ਰੱਖਣਾ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ‘ਲਿਵਿੰਗ ਗੁਰੂ’ (ਜੀਵਤ ਗੁਰੂ) ਹਨ ਅਤੇ ਇਹ ਵਿਸ਼ੇਸ਼ਤਾ ਦੁਨੀਆ ਦੇ ਹੋਰ ਕਿਸੇ ਵੀ ਧਰਮ ਗ੍ਰੰਥ ਕੋਲ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਗੁਰੂ ਸਾਹਿਬ ਨੂੰ ਦੁਨੀਆ ਦੇ ਹੋਰ ਆਮ ਗ੍ਰੰਥਾਂ ਦੇ ਦਰਜੇ ਵਿੱਚ ਨਹੀਂ ਰੱਖਿਆ ਜਾ ਸਕਦਾ।

ਇਕੱਤਰਤਾ ਦੌਰਾਨ ਸਰਕਾਰ ਵੱਲੋਂ ਬਣਾਏ ਜਾ ਰਹੇ ਨਵੇਂ ਕਾਨੂੰਨ ਸਬੰਧੀ ਵੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਭਾਈ ਰੰਧਾਵਾ ਨੇ ਸਮੁੱਚੀਆਂ ਪੰਥਕ ਜਥੇਬੰਦੀਆਂ ਨਾਲ ਮਿਲ ਕੇ ਇਸ ਕਾਨੂੰਨ ਦੇ ਪ੍ਰਭਾਵਾਂ ਬਾਰੇ ਚਰਚਾ ਕੀਤੀ ਅਤੇ ਪੰਥਕ ਹਿੱਤਾਂ ਦੀ ਰਾਖੀ ਲਈ ਆਪਣੇ ਸੁਝਾਅ ਦਿੱਤੇ। ਉਨ੍ਹਾਂ ਕਿਹਾ ਕਿ ਕੌਮ ਨੂੰ ਅਜਿਹੇ ਮਸਲਿਆਂ ‘ਤੇ ਇੱਕਜੁੱਟ ਹੋ ਕੇ ਪਹਿਰਾ ਦੇਣ ਦੀ ਲੋੜ ਹੈ।

Exit mobile version