Punjab

ਬੰ ਦੀ ਸਿੰਘਾਂ ਦੀ ਰਿਹਾਈ ਲਈ ਪੰਥ ਜਥੇਬੰਦੀਆਂ ਹੋਣ ਇੱਕਜੁੱਟ : ਕਮਲਦੀਪ ਕੌਰ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱ ਤਿਆ ਕੇਸ ਵਿੱਚ ਫਾਂ ਸੀ ਦੀ ਸ ਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਟਿਕਟ ਦੀ ਪੇਸ਼ਕਸ਼ ਪ੍ਰਵਾਨ ਕਰ ਲਈ ਗਈ ਹੈ। ਇਹ ਐਲਾਨ ਉਨ੍ਹਾਂ ਪਟਿਆਲਾ ਜੇ ਲ੍ਹ ’ਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਮਗਰੋਂ ਕੀਤਾ  ਹੈ ।ਸੰਗਰੂਰ ਤੋਂ ਅਕਾਲੀ ਦਲ ਦਾ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਉਹ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨਾਲ ਦਰਬਾਰ ਸਾਹਿਬ ਅੰਮ੍ਰਿਤਸਰ ਪੁੱਜੇ।

ਕਮਲਦੀਪ ਕੌਰ ਨੇ ਨਾਲ ਹੀ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੂਹ ਸਿੱਖ ਜਥੇਬੰਦੀਆਂ ਅਤੇ ਸਮੁੱਚੇ ਸਿੱਖ ਪੰਥ ਨੂੰ ਇਕਜੁੱਟ ਹੋਣ ਦੀ ਅਪੀਲ ਵੀ ਕੀਤੀ। ਉਨ੍ਹਾਂ  ਨੇ ਕਿਹਾ ਕਿ ਉਨ੍ਹਾਂ ਦਾ ਚੋਣ ਲੜਨ ਦਾ ਕੋਈ ਵਿਚਾਰ ਨਹੀਂ ਸੀ ਪਰ ਸ਼੍ਰੋਮਣੀ ਅਕਾਲੀ ਦਲ ਸਮੇਤ ਕੁਝ ਹੋਰ ਸਿੱਖ ਜਥੇਬੰਦੀਆਂ, ਜਿਨ੍ਹਾਂ ’ਚ ਸੰਤ ਸਮਾਜ, ਦਮਦਮੀ ਟਕਸਾਲ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਬਣੀ ਕਮੇਟੀ ਤੋਂ ਇਲਾਵਾ ਕੁਝ ਹੋਰ ਧਿਰਾਂ ਨੇ ਉਨ੍ਹਾਂ ਨੂੰ ਇਹ ਚੋਣ ਲੜਨ ਦਾ ਸੁਝਾਅ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜੇਕਰ ਸਮੂਹ ਸਿੱਖ ਪੰਥ ਇਸ ਚੋਣ ਬਹਾਨੇ ਇਕਜੁੱਟ ਹੋ ਜਾਵੇ ਤਾਂ ਇਹ ਸ਼ੁਭ ਸ਼ਗਨ ਹੋਵੇਗਾ।