Punjab

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਧਿਰਾਂ ਇੱਕ ਮੰਚ ‘ਤੇ ਜੁੜੀਆਂ

ਦ ਖ਼ਾਲਸ ਬਿਊਰੋ : ਸ ਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀਆਂ ਕੋਸ਼ਿਸ਼ਾਂ ਨੂੰ ਅੱਜ ਭਰਵਾਂ ਬੂਰ ਪੈ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਅਗਵਾਈ ਵਿੱਚ ਇੱਕ ਦਰਜਨ ਦੇ ਕਰੀਬ ਪੰਥਕ ਧਿਰਾਂ ਨੇ ਕਾਰਜ ਨੂੰ ਸਿਰੇ ਲਾਉਣ ਲਈ ਰਲ ਕੇ ਲੜ ਨ ਦਾ ਪ੍ਰਣ ਲਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ ਉੱਤੇ ਅੱਜ ਸਿਆਸੀ ਪਾਰਟੀਆਂ ਤੋਂ ਬਿਨਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬਿਨਾਂ ਮਹਾਂਪੁਰਸ਼ਾਂ ਨੇ ਦ੍ਰਿੜਤਾ ਨਾਲ ਸੰਘ ਰਸ਼ ਨੂੰ ਸਫ਼ਲ ਬਣਾਉਣ ਦਾ ਪ੍ਰਣ ਲਿਆ ਹੈ। ਸੰਘ ਰਸ਼ ਦੀ ਅਗਵਾਈ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ। ਤਿੰਨ ਪੜਾਵਾਂ ਦੌਰਾਨ ਲ ੜਾਈ ਲ ੜਨ ਉੱਤੇ ਸਹਿਮਤੀ ਬਣੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲ ੜਾਈ ਨੂੰ ਤੇਜ਼ ਕਰਨ ਲਈ ਇਕੱਠ ਦੀ ਤਰਫ਼ੋਂ ਹਰ ਤਰ੍ਹਾਂ ਦੀ ਕੁਰ ਬਾਨੀ ਦੇਣ ਦਾ ਸੱਦਾ ਦਿੱਤਾ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿਛਲੇ ਦਿਨੀਂ SGPC ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਇੱਕ ਪੰਥਕ ਇਕੱਠ ਸੱਦਣ ਦੀ ਅਪੀਲ ਕੀਤੀ ਸੀ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਆਪਣੇ ਪੱਧਰ ਉੱਤੇ ਵੀ ਸ਼੍ਰੋਮਣੀ ਕਮੇਟੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਧਿਰਾਂ ਨੂੰ ਨਾਲ ਲੈ ਕੇ ਸੰਘਰਸ਼ ਲਈ ਕਹਿ ਚੁੱਕੇ ਹਨ। ਅੱਜ ਦੇ ਇਸ ਇਕੱਠ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੋਰ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਦਿੱਲੀ ਦੇ ਸਿੱਖ ਨੇਤਾ ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀਕੇ ਸਮੇਤ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਨਿਹੰਗ ਜਥੇਬੰਦੀਆਂ ਤੋਂ ਬਿਨਾਂ ਵੱਡੀ ਗਿਣਤੀ ਸੰਤਾਂ-ਮਹਾਂਪੁਰਸ਼ਾਂ ਨੇ ਵੀ ਹਾਜ਼ਰੀ ਭਰੀ। ਇਕੱਠ ਵਿੱਚ ਤਿੰਨ ਮਤੇ ਪਾਸ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਤੱਕ ਪੜਾਅਵਾਰ ਲੜਾਈ ਲੜਨ ਲਈ ਰਜ਼ਾਮੰਦੀ ਲਈ ਗਈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨ ਇਸ ਕਾਰਜ ਦੀ ਸੰਪੂਰਨਤਾ ਲਈ ਪੰਥ ਦੇ ਹਰ ਹੁਕਮ ਨੂੰ ਖਿੜੇ ਮੱਥੇ ਨਿਭਾਏ ਜਾਣ ਦਾ ਵਚਨ ਦਿੱਤਾ। ਬਾਦਲ ਨੇ ਕਿਹਾ ਕਿ 26-28 ਸਾਲ ਇੱਕੋ ਜੇਲ੍ਹ ਵਿੱਚ ਰਹਿਣਾ ਪਰ ਫਿਰ ਵੀ ਚਿਹਰੇ ਉੱਤੇ ਚੜਦੀਕਲਾ ਹੋਣਾ ਬਹੁਤ ਵੱਡੀ ਗੱਲ ਹੈ। ਬੇਸ਼ੱਕ ਅਸੀਂ ਇੱਕ ਦੂਜੇ ਦੇ ਖਿਲਾਫ ਬੋਲਦੇ ਹਾਂ, ਉਹ ਸਭ ਸਿਆਸਤ ਵਿੱਚ ਹੈ ਪਰ ਜਦੋਂ ਕੋਈ ਧਾਰਮਿਕ ਗੱਲ ਆਉਂਦੀ ਹੈ ਤਾਂ ਸਾਨੂੰ ਸਾਰਿਆਂ ਨੂੰ ਇਕੱਠਾ ਹੋਣਾ ਚਾਹੀਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੋਈ ਫੈਸਲਾ ਹੋਵੇ, ਸਾਨੂੰ ਉਹਦੇ ਉੱਤੇ ਕੋਈ ਕਿੰਤੂ ਪ੍ਰੰਤੂ ਨਹੀਂ ਕਰਨੀ ਚਾਹੀਦੀ। ਅੱਜ ਦੀ ਮੀਟਿੰਗ ਤੋਂ ਪੰਥਕ ਏਕਤਾ ਦਾ ਸੁਨੇਹਾ ਜਾਵੇਗਾ। ਸਾਨੂੰ SGPC ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਝੰਡੇ ਥੱਲੇ ਇਕੱਠਾ ਹੋਣਾ ਚਾਹੀਦਾ ਹੈ। ਜੋ ਫੈਸਲੇ ਸ਼੍ਰੋਮਣੀ ਕਮੇਟੀ ਲਵੇਗੀ, ਜੋ ਪ੍ਰੋਗਰਾਮ ਬਣਾਏਗੀ, ਸ਼੍ਰੋਮਣੀ ਅਕਾਲੀ ਦਲ ਅੱਖਾਂ ਮੀਚ ਕੇ ਉਸ ਵਿੱਚ ਹਿੱਸਾ ਲਵੇਗੀ। ਜਦੋਂ ਤੱਕ ਬੰਦੀ ਸਿੰਘ ਰਿਹਾਅ ਨਹੀਂ ਹੋ ਜਾਂਦੇ, ਅਸੀਂ ਇਕੱਠੇ ਹੋ ਕੇ ਫੈਸਲੇ ਲੈਣੇ ਹਨ।

ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਨਿਵੇਕਲੀ ਸਲਾਹ ਦੇ ਕੇ ਸਮੂਹ ਕੈਦੀਆਂ ਦੀ Automatic ਰਿਹਾਈ ਦਾ ਫਾਰਮੂਲਾ ਦੱਸਿਆ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ SGPC ਨੂੰ ਸੁਪਰੀਮ ਕੋਰਟ ਜਾਂ ਕੇ Uniform Prison Code ਬਨਵਾਉਣ ਲਈ ਪਹੁੰਚ ਕਰਨੀ ਚਾਹੀਦੀ ਹੈ।

ਇਕੱਠ ਤੋਂ ਬਾਅਦ ਪ੍ਰੈ੍ੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੇ ਕਿਹਾ ਕਿ ਸਿੱਖ ਬੰਦੀ ਜਿਹੜੇ ਪਿਛਲੇ 30-30 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ, ਉਨ੍ਹਾਂ ਨੇ ਨਾ ਤਾਂ ਕਿਸੇ ਨਿੱਜੀ ਰੰਜਿਸ਼ ਅਤੇ ਨਾ ਹੀ ਵਿਅਕਤੀਗਤ ਹਿੱਤ ਲਈ ਕੋਈ ਕਾਰਵਾਈ ਕੀਤੀ ਸੀ ਸਗੋਂ ਉਨ੍ਹਾਂ ਦੇ ਮਨਾਂ ਵਿੱਚ ਸ੍ਰੀ ਦਰਬਾਰ ਸਾਹਿਬ ਉੱਪਰ ਹੋਏ ਹਮਲੇ ਨੂੰ ਲੈ ਕੇ ਵੱਡਾ ਰੋਸ ਸੀ। ਇਸ ਲਈ ਅਜਿਹੇ ਜੁਝਾਰੂ ਸਿੰਘਾਂ ਨੂੰ ਜੇਲ੍ਹਾਂ ਵਿੱਚੋਂ ਰਿਹਾਅ ਕਰਵਾਉਣ ਲਈ ਸਿੱਖ ਕੌਮ ਸਿਰ ਵੱਡੀ ਜ਼ਿੰਮੇਵਾਰੀ ਆ ਪਈ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਵੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਸਮੇਤ ਦੂਜੇ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਕੀਤੇ ਗਏ ਹਨ। ਇੱਥੋਂ ਤੱਕ ਕਿ ਦੇਸ਼ ਦੇ ਰਾਸ਼ਟਰਪਤੀ ਨੂੰ ਸਜ਼ਾ ਮੁਆਫ਼ੀ ਲਈ ਮੰਗ ਪੱਤਰ ਵੀ ਦਿੱਤੇ ਗਏ ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਨੇ ਕੇਂਦਰ ਸਰਕਾਰ ਉੱਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੱਤ ਬੰਦੀ ਸਿੰਘਾਂ ਨੂੰ ਰਿਹਾਈ ਦਾ ਵਾਅਦਾ ਕਰਕੇ ਮੁੱਕਰਨ ਦਾ ਦੋਸ਼ ਲਾਇਆ। ਉਨ੍ਹਾਂ ਨੇ ਦੱਸਿਆ ਕਿ ਅੱਜ ਦੇ ਇਕੱਠ ਵੱਲੋਂ ਪੰਜਾਬ ਤੋਂ ਲੋਕ ਸਭਾ ਦੇ ਮੈਂਬਰਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਉੱਤੇ ਦਬਾਅ ਪਾਉਣ ਦੀ ਤਾਕਦੀ ਕੀਤੀ ਗਈ ਹੈ। ਇਕੱਠ ਦੀ ਅਗਵਾਈ ਹੇਠ ਸਿੱਖ ਜਥੇਬੰਦੀਆਂ ਸੰਘਰਸ਼ ਦੇ ਪਹਿਲੇ ਪੜਾਅ ਵਜੋਂ ਵੱਖ ਵੱਖ ਸੂਬਿਆਂ ਦੇ ਗਵਰਨਰ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜਣਗੇ। ਉਨ੍ਹਾਂ ਨੇ ਕਿਹਾ ਕਿ ਜੇ ਲੋੜ ਪਈ ਤਾਂ ਤਿੱਖਾ ਸੰਘਰਸ਼ ਉਲੀਕਣ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਧਾਮੀ ਨੇ ਕਿਹਾ ਕਿ ਪੰਥ ਵੱਲੋਂ ਸੰਘਰਸ਼ ਦੀ ਅਗਵਾਈ ਕਰਨ ਲਈ ਦਿੱਤੀ ਜ਼ਿੰਮੇਵਾਰੀ ਨਾਲ ਉਨ੍ਹਾਂ ਉੱਤੇ ਇੱਕ ਹੋਰ ਜ਼ਿੰਮੇਵਾਰੀ ਆ ਪਈ ਹੈ ਜਿਸ ਨੂੰ ਉਹ ਸਿਰੇ ਲਾਉਣ ਲਈ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਲਈ ਤਿਆਰ ਰਹਿਣਗੇ।

ਰਵਨੀਤ ਬਿੱਟੂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਤੇ SGPC ਬਾਦਲਾਂ ਦੀ ਕਠਪੁਤਲੀ ਬਣੀਆਂ ਹੋਈਆਂ ਹਨ। SGPC ਵਿਕਾਊ ਅਤੇ ਬਾਦਲਾਂ ਦਾ ਟੋਲਾ ਹੈ। ਬਿੱਟੂ ਨੇ ਰਾਜੋਆਣਾ ਦੀ ਰਿਹਾਈ ਦੀ ਮੰਗ ਕਰਨ ਵਾਲਿਆਂ ‘ਤੇ ਵੀ ਨਿਸ਼ਾਨਾ ਕੱਸਦਿਆਂ ਕਿਹਾ ਕਿ ਰਿਹਾਈ ਦੀ ਮੰਗ ਕਰਨ ਵਾਲਿਆਂ ‘ਤੇ ਕੇਸ ਦਰਜ ਹੋਵੇ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪੰਥਕ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਹਾਤਮਾ ਗਾਂਧੀ ਦੇ 100 ਸਾਲਾ ਜਨਮ ਦਿਹਾੜੇ ਉੱਤੇ ਕਈ ਕੈਦੀਆਂ ਨੂੰ ਰਿਹਾਅ ਕੀਤਾ ਗਿਆ ਸੀ, ਜਿਹਨਾਂ ਵਿੱਚੋਂ ਕਈਆਂ ਨੂੰ ਤਾਂ ਮੌਤ ਦੀ ਸਜ਼ਾ ਵੀ ਮਿਲੀ ਹੋਈ ਸੀ। ਅੱਜ ਕੇਂਦਰ ਸਰਕਾਰ ਭਾਵੇਂ ਗੁਰੂ ਸਾਹਿਬ ਜੀ ਦਾ 400 ਸਾਲਾ ਜਨਮ ਦਿਹਾੜਾ ਮਨਾ ਰਿਹਾ ਹੈ ਪਰ ਸਾਡੇ ਕਈ ਸਿੰਘ 25-30 ਸਾਲ ਤੋਂ ਜੇਲ੍ਹਾਂ ਵਿੱਚ ਬੰਦ ਹਨ ਤੇ ਉਹਨਾਂ ਵਿੱਚੋਂ ਕਈਆਂ ਨੂੰ ਤਾਂ ਬਿਨਾਂ ਵਜ੍ਹਾ ਝੂਠੇ ਕੇਸਾਂ ਵਿੱਚ ਫ਼ਸਾਇਆ ਗਿਆ ਹੈ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇੱਕਠੇ ਹੋ ਕੇ ਸਰਕਾਰ ਤੋਂ ਇਹ ਮੰਗ ਕਰਨੀ ਚਾਹੀਦੀ ਹੈ ਕਿ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ।

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਜੀਤ ਸਿੰਘ ਮਾਨ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ 30-30 ਸਾਲਾਂ ਤੋਂ ਸਿੰਘਾਂ ਨੂੰ ਹਰ ਹੀਲੇ ਰਿਹਾਅ ਕਰਵਾਇਆ ਜਾਵੇਗਾ। ਜੇ ਸਰਕਾਰ ਸੁਲ੍ਹਾ ਸਫਾਈ ਨਾਲ ਮੰਨ ਜਾਵੇ ਤਾਂ ਵਾਹ-ਭਲਾ ਨਹੀਂ ਤਾਂ ਮੋਰਚਾ ਲਾਇਆ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅੱਜ ਸਿੱਖਾਂ ਦੇ ਦਿਲਾਂ ਵਿੱਚ ਇਹ ਦਰਦ ਮੁੜ ਤਾਜ਼ਾ ਹੋ ਰਿਹਾ ਹੈ ਕਿ ਜਿਸ ਕੌਮ ਨੇ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ, ਉਸਨੂੰ ਗੁਲਾਮ ਬਣਾ ਕੇ ਰੱਖਿਆ ਜਾ ਰਿਹਾ ਹੈ। ਉਨ੍ਹਾਂ ਨੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰ ਲਗਾਉਣ ਦੀ ਮੰਗ ਵੀ ਕੀਤੀ