The Khalas Tv Blog Punjab ਪਰਮਜੀਤ ਸਿੰਘ ਭਿਉਰਾ ਦੀ ਜੇਲ ’ਚੋਂ ਰਿਹਾਈ ਦੀ ਅਰਜ਼ੀ ਅਦਾਲਤ ਵਲੋਂ ਰੱਦ
Punjab

ਪਰਮਜੀਤ ਸਿੰਘ ਭਿਉਰਾ ਦੀ ਜੇਲ ’ਚੋਂ ਰਿਹਾਈ ਦੀ ਅਰਜ਼ੀ ਅਦਾਲਤ ਵਲੋਂ ਰੱਦ

 ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਪਰਮਜੀਤ ਸਿੰਘ ਭਿਉਰਾ ਦੀ ਸਜ਼ਾ ਰੱਦ ਕਰਨ ਤੋਂ ਚੰਡੀਗੜ੍ਹ ਪ੍ਰਸ਼ਾਸਨ ਨੇ ਸਾਫ਼ ਨਾਂਹ ਕਰ ਦਿਤੀ ਹੈ। ਜ਼ਿਲ੍ਹਾ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿਤੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲਮਾਮ ਵਿੱਚ ਭਿਓਰਾ 1997 ਤੋਂ ਜੇਲ੍ਹ ਵਿੱਚ ਬੰਦ ਹੈ। ਉਸ ਨੇ ਜੇਲ੍ਹ ਤੋਂ ਰਿਹਾਈ ਲਈ ਅਰਜ਼ੀ ਦਾਖ਼ਲ ਕੀਤੀ ਸੀ। ਪਰ ਜਦੋਂ ਪ੍ਰਸ਼ਾਸਨ ਨੇ ਕਈ ਮਹੀਨਿਆਂ ਤੱਕ ਉਸ ਬਾਰੇ ਕੋਈ ਫੈਸਲਾ ਨਹੀਂ ਲਿਆ ਤਾਂ ਉਸ ਦੇ ਵਕੀਲ ਨੇ ਉਸ ਨੂੰ ਅੰਤਰਿਮ ਜ਼ਮਾਨਤ ਦੇਣ ਦੀ ਮੰਗ ਕੀਤੀ।

ਹੁਣ ਬੁੜੈਲ ਜੇਲ੍ਹ ਦੇ ਐਡੀਸ਼ਨਲ ਸੁਪਰਡੈਂਟ ਨੇ ਅਦਾਲਤ ਵਿੱਚ ਪ੍ਰਸ਼ਾਸਨ ਦੇ ਫ਼ੈਸਲੇ ਦੀ ਕਾਪੀ ਪੇਸ਼ ਕੀਤੀ ਸੀ, ਜਿਸ ਵਿਚ ਦਸਿਆ ਗਿਆ ਕਿ ਪ੍ਰਸ਼ਾਸਨ ਨੇ ਭਿਉਰਾ ਦੀ ਜੇਲ੍ਹ ’ਚੋਂ ਰਿਹਾਈ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਅਜਿਹੇ ’ਚ ਅਦਾਲਤ ਨੇ ਦੋਸ਼ੀ ਦੇ ਜ਼ਮਾਨਤ ਬਾਂਡ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ।

ਪਰ ਹੁਣ ਬੁੜੈਲ ਜੇਲ੍ਹ ਦੇ ਵਧੀਕ ਸੁਪਰਡੈਂਟ ਨੇ ਅਦਾਲਤ ਵਿੱਚ ਪ੍ਰਸ਼ਾਸਨ ਦੇ ਫੈਸਲੇ ਦੀ ਕਾਪੀ ਪੇਸ਼ ਕੀਤੀ, ਜਿਸ ਵਿੱਚ ਦੱਸਿਆ ਗਿਆ ਕਿ ਪ੍ਰਸ਼ਾਸਨ ਨੇ ਭਿਉਰਾ ਦੀ ਜੇਲ੍ਹ ਵਿੱਚੋਂ ਰਿਹਾਈ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ। ਅਜਿਹੇ ‘ਚ ਅਦਾਲਤ ਨੇ ਦੋਸ਼ੀ ਦੇ ਜ਼ਮਾਨਤ ਬਾਂਡ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ।

ਜ਼ਿਕਰਯੋਗ ਹੈ ਕਿ 31 ਅਗਸਤ 1995 ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ ਬੰਬ ਧਮਾਕੇ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਪੁਲਿਸ ਨੇ ਭਿਉਰਾ ਸਮੇਤ ਉਸ ਦੇ ਸਾਥੀਆਂ ਜਗਤਾਰ ਸਿੰਘ ਹਵਾਰਾ, ਜਗਤਾਰ ਸਿੰਘ ਤਾਰਾ ਅਤੇ ਕਈ ਹੋਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਹ ਸਾਰੇ ਇਸ ਸਮੇਂ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ।

 

 

Exit mobile version