India Punjab

ਡਿਬਰੂਗੜ੍ਹ ਜੇਲ੍ਹ ‘ਚ ਅੰਮ੍ਰਿਤਪਾਲ ਨਾਲ ਮਾਤਾ-ਪਿਤਾ ਨੇ ਕੀਤੀ ਮੁਲਾਕਾਤ

ਖਡੂਰ ਸਾਹਿਬ (Khadoor Sahib) ਤੋਂ ਅੰਮ੍ਰਿਤਪਾਲ ਸਿੰਘ ਦੇ ਚੋਣ ਜਿੱਤਣ ਤੋੋਂਂ ਬਾਅਦ ਪਰਿਵਾਰ ਵੱਲੋਂ ਡਿਬਰੂਗੜ੍ਹ ਜੇਲ੍ਹ (Dibrugarh jail) ਵਿੱਚ ਅੰਮ੍ਰਿਤਪਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਅੰਮ੍ਰਿਤਪਾਲ ਦੇ ਮਾਤਾ ਅਤੇ ਪਿਤਾ ਵੱਲੋਂ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਅੰਮ੍ਰਿਤਪਾਲ ਜਲਦੀ ਹੀ ਜੇਲ੍ਹ ਵਿੱਚੋਂ ਬਾਹਰ ਆਵੇਗਾ। ਅੰਮ੍ਰਿਤਪਾਲ ਦੀ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਉਹ ਲੋਕਾਂ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਨੂੰ ਇੰਨੀ ਵੱਡੀ ਲੀਡ ਨਾਲ ਜਿਤਾਇਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਜਲਦੀ ਹੀ ਜੇਲ੍ਹ ਤੋਂ ਬਾਹਰ ਆਵੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਬਾਹਰ ਆ ਕੇ ਪਹਿਲਾਂ ਵਾਲੇ ਕੰਮ ਹੀ ਕਰੇਗਾ ਅਤੇ ਨੌਜਵਾਨਾਂ ਨੂੰ ਸਹੀ ਰਸਤੇ ਤੇ ਤੋਰੇਗਾ।

ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਉਹ ਲੋਕਾਂ ਦਾ ਧੰਨਵਾਦ ਕਰਦੇ ਹਨ ਕਿ ਉਨ੍ਹਾਂ ਨੇ ਇੰਨੀ ਵੱਡੀ ਲੀਡ ਦੇ ਕੇ ਅੰਮ੍ਰਿਤਪਾਲ ਜਿਤਾਇਆ ਹੈ। ਉਨ੍ਹਾਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਦੇ ਬਾਹਰ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਅੰਮ੍ਰਿਤਪਾਲ ਨੂੰ ਲੋਕ ਸਭਾ ਅਹੁਦੇ ਲਈ ਸਹੁੰ ਚੁੱਕਣ ਲਈ ਜਲਦੀ ਹੀ ਬਾਹਰ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਵੱਲੋਂ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਮੁੰਹਿਮ ਚਲਾਈ ਗਈ ਸੀ, ਜੋ ਸਰਕਾਰ ਨੂੰ ਸਹੀ ਨਹੀਂ ਲੱਗੀ ਸੀ, ਜਿਸ ਕਰਕੇ ਉਨ੍ਹਾਂ ਨੂੰ ਐਨਐਸਏ ਲਗਾ ਕੇ ਜੇਲ੍ਹ ਵਿੱਚ ਬੰਦ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਲੋਕਾਂ ਦੇ ਗੁੱਸੇ ਦਾ ਹੀ ਨਤੀਜਾ ਹੈ ਕਿ ਕਿਉਂਕਿ ਜੋ ਵਿਅਕਤੀ ਲੋਕਾਂ ਨੂੰ ਨਸ਼ਿਆਂ ਤੋਂ ਬਚਾਅ ਰਿਹਾ ਸੀ ਉਸ ਨੂੂੰ ਸਰਕਾਰ ਨੇ ਚੁੱਕ ਕੇ ਜੇਲ੍ਹ ਵਿੱਚ ਬੰਦ ਕੀਤਾ ਸੀ।

ਇਹ ਵੀ ਪੜ੍ਹੋ –  ਕੁਲਵਿੰਦਰ ਦੇ ਹੱਕ ‘ਚ ਆਇਆ ਉਸ ਦਾ ਨਗਰ, ਸਰਪੰਚ ਨੇ ਕਿਹਾ ਹੋਈ ਬੇਇਨਸਾਫੀ ਤਾਂ ਕਰਾਂਗੇ ਸੰਘਰਸ਼