‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਬਣਾ ਕੇ ਭਾਜਪਾ ਨਾਲ ਗਠਜੋੜ ਕਰਨ ਦੇ ਬਿਆਨ ’ਤੇ ਪ੍ਰਤੀਕਰਮ ਦਿੰਦਿਆਂ ਉਨ੍ਹਾਂ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਬਿੱਲੀ ਥੈਲਿਓਂ ਬਾਹਰ ਆ ਗਈ ਹੈ। ਪਰਗਟ ਸਿੰਘ ਨੇ ਕਿਹਾ ਕਿ ਉਹ ਢਾਈ ਸਾਲਾਂ ਤੋਂ ਆਖ ਰਹੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਅਤੇ ਬਾਦਲਾਂ ਨਾਲ ਰਲੇ ਹੋਏ ਹਨ। ਉਹਨਾਂ ਕਿਹਾ ਕਿ ਬਾਦਲਾਂ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਸਭ ਤੋਂ ਵੱਧ ਨੁਕਸਾਨ ਪੰਜਾਬ ਦਾ ਕੀਤਾ ਹੈ। ਪਰਗਟ ਸਿੰਘ ਨੇ ਕਿਹਾ ਕਿ ਜੇਕਰ ਅਮਰਿੰਦਰ ਸਿੰਘ ਹੁਣ ਕਿਸਾਨਾਂ ਦਾ ਮਸਲਾ ਹੱਲ ਕਰਵਾ ਰਹੇ ਹਨ ਤਾਂ ਫਿਰ 650 ਕਿਸਾਨਾਂ ਦੀ ਸ਼ਹਾਦਤ ਲਈ ਕੌਣ ਜ਼ਿੰਮੇਵਾਰ ਹੈ ? ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਅਮਰਿੰਦਰ ਸਿੰਘ ਨੇ ਕਿਸਾਨਾਂ ਦਾ ਹੀ ਸਭ ਤੋਂ ਵੱਡਾ ਨੁਕਸਾਨ ਕੀਤਾ ਹੈ।

Related Post
India, International, Punjab, Video
Video – ਅੱਜ ਦੀਆਂ ਵੱਡੀਆਂ ਮੁੱਖ ਖ਼ਬਰਾਂ। Headlines Bulletin
August 16, 2025