‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਾਂਗਰਸੀ ਲੀਡਰ ਪਰਗਟ ਸਿੰਘ ਨੇ ਕਿਸਾਨ ਲੀਡਰਾਂ ਦੇ ਨਾਲ ਮੀਟਿੰਗ ਤੋਂ ਬਾਅਦ ਕਿਹਾ ਕਿ ਗੱਲ ਰੈਲੀ ਦੀ ਨਹੀਂ ਹੈ, ਗੱਲ ਤਾਂ ਸਿਰਫ਼ ਇਹ ਹੈ ਕਿ ਲੋਕਾਂ ਦੇ ਵਿੱਚ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਜਾਣਾ ਹੈ। ਲੋਕਾਂ ਦੇ ਸੁਨੇਹੇ ਨੂੰ ਲੋਕਾਂ ਵਿੱਚ ਲੈ ਕੇ ਜਾਣ ਦੀ ਗੱਲ ਹੈ। ਅਸੀਂ ਕਿਸਾਨ ਲੀਡਰਾਂ ਨੂੰ ਕਹਿ ਕੇ ਆਏ ਹਾਂ ਕਿ ਅਸੀਂ ਬਿਲਕੁਲ ਸ਼ਾਂਤੀ ਦੇ ਨਾਲ ਪੰਜਾਬ ਦੇ ਵਿਕਾਸ ਲਈ, ਪੰਜਾਬ ਦੀ ਕਿਸਾਨੀ ਨੂੰ ਸਮਰਪਿਤ ਹੋ ਕੇ ਸਾਰੀਆਂ ਚੀਜ਼ਾਂ ਨੂੰ ਆਉਣ ਵਾਲੇ ਸਮੇਂ ਵਿੱਚ ਅੱਗੇ ਲੈ ਕੇ ਜਾਵਾਂਗੇ। ਕਿਸਾਨਾਂ ਨੇ ਸਾਡੇ ਨਾਲ ਕਲੀਅਰ ਕੱਟ ਗੱਲ ਕੀਤੀ ਹੈ। ਅਸੀਂ ਨਹੀਂ ਚਾਹੁੰਦੇ ਕਿ ਕਾਂਗਰਸ ਕਰਕੇ ਕਿਸਾਨੀ ਨੂੰ, ਪੰਜਾਬ ਨੂੰ ਕੋਈ ਢਾਹ ਲੱਗੇ। ਹਾਲਾਂਕਿ, ਨਵਜੋਤ ਸਿੰਘ ਸਿੱਧੂ ਮੀਡੀਆ ਦੇ ਸਵਾਲਾਂ ਤੋਂ ਬਚਦੇ ਨਜ਼ਰ ਆਏ।