Punjab

ਪ੍ਰਗਟ ਸਿੰਘ ਨੇ “ਆਪ” ‘ਤੇ ਲਾਏ ਨਿ ਸ਼ਾਨੇ

‘ਦ ਖ਼ਾਲਸ ਬਿਊਰੋ: ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਜਲੰਧਰ ਤੋਂ ਵਿਧਾਇਕ ਉਲੰਪੀਅਨ ਪ੍ਰਗਟ ਸਿੰਘ ਨੇ ਆਮ ਆਦਮੀ ਪਾਰਟੀ ‘ਤੇ ਨਿ ਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਮੰਤਰੀ ਅਤੇ ਵਿਧਾਇਕ ਵੀਆਈਪੀ ਸਹੂਲਤਾਂ ਦਾ ਅੰਨਦ ਲੈਣ ਲਈ ਕਾਹਲੇ ਹਨ। ਉਨ੍ਹਾਂ ਨੇ ਕਿਹਾ ਕਿ “ਆਪ” ਦੇ ਵਿਧਾਇਕ ਅਤੇ ਮੰਤਰੀ 50 ਲੱਖ ਦੀ ਫਾਰਚੂਨਪ ਅਤੇ 30 ਲੱਖ ਦੀ ਇਨੋਵਾ ਕ੍ਰਿਸਟੀ  ਦੀ ਮੰਗ ਕਰ ਰਹੇ ਹਨ ਜਦੋਂ ਕਿ ਪੰਜਾਬ ਦਾ ਅੰਗ ਅੰਗ ਕਰਜ਼ੇ ਵਿੱਚ ਵਿੰਨਿਆਂ ਪਿਆ ਹੈ ਅਤੇ ਪੰਜਾਬ ਪਹਿਲਾਂ ਹੀ ਤਿੰਨ ਲੱਖ ਕਰੋੜ ਦੇ ਕਰਜ਼ੇ ਹੇਠ ਹੈ। ਉਨ੍ਹਾਂ ਨੇ ਕਿਹਾ ਹੈ ਕਿ ਟਰਾਂਸਪੋਰਟ ਵਿਭਾਗ ਨੇ ਕੈਬਨਿਟ ਮੰਤਰੀਆਂ  ਲਈ ਲਗਜ਼ਰੀ ਗੱਡੀਆਂ ਦੀ ਖਰੀਦ ਲਈ ਵਿੱਤ ਵਿਭਾਗ ਤੋਂ 18 ਕਰੋੜ ਰੁਪਏ ਦੀ ਮੰਗ ਰੱਖੀ ਹੈ।