ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਬਣਨ ਤੋਂ ਬਾਅਦ ਸਾਬਕਾ ਓਲੰਪੀਅਨ ਅਤੇ ਜਲੰਧਰ ਛਾਉਣੀ ਵਿਧਾਇਕ ਪਰਗਟ ਸਿੰਘ ਨੇ ਆਪਣਾ ਪਹਿਲਾ ਬਿਆਨ ਦਿੱਤਾ। ਉਨ੍ਹਾਂ ਕਿਹਾ, “ਮੈਂ ਖਿਡਾਰੀ ਹਾਂ, ਸਭ ਨੂੰ ਨਾਲ ਲੈ ਕੇ ਚੱਲਦਾ ਹਾਂ। ਪੰਜਾਬ ਵਿੱਚ ਗੁੱਟਬਾਜ਼ੀ ਨਹੀਂ ਹੈ। ਮੈਂ ਰਾਜਾ ਵੜਿੰਗ ਕੋਲ ਵੀ ਜਾਵਾਂਗਾ ਕਿਉਂਕਿ ਉਨ੍ਹਾਂ ਨੇ ਕਾਂਗਰਸ ਲਈ ਬਹੁਤ ਮਿਹਨਤ ਕੀਤੀ ਹੈ।”
ਮੀਡੀਆ ਨਾਲ ਗੱਲਬਾਤ ਵਿੱਚ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਦੋ ਵਾਰ ਭਾਰਤੀ ਹਾਕੀ ਟੀਮ ਦੀ ਕਪਤਾਨੀ ਕੀਤੀ ਹੈ ਅਤੇ ਉਹ ਟੀਮ ਦੀ ਅਗਵਾਈ ਕਰਨਾ ਜਾਣਦੇ ਹਨ। ਉਨ੍ਹਾਂ ਕਿਹਾ ਕਿ ਉਹ ਟੀਮ ਦੀ ਮਿਹਨਤ ਦਾ ਅਰਥ ਸਮਝਦੇ ਹਨ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਲਈ ਪੂਰੀ ਕੋਸ਼ਿਸ਼ ਕਰਨਗੇ। ਚੁਣੌਤੀਆਂ ਅਤੇ ਧੜਿਆਂ ਵਿਚਲੀ ਲੜਾਈ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਸਾਫ਼ ਕਿਹਾ ਕਿ ਉਹ ਸਾਰਿਆਂ ਨਾਲ ਕੰਮ ਕਰਨਗੇ।

