‘ਦ ਖਾਲਸ ਬਿਊਰੋ:ਲੀਡਰਾਂ ਤੋਂ ਗੱਡੀਆਂ ਵਾਪਸ ਲੈਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ‘ਤੇ ਪ੍ਰਗਟ ਸਿੰਘ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਇਸ ਮਾਮਲੇ ਵਿੱਚ ਮੁੱਖ ਮੰਤਰੀ ਮਾਨ ਨੂੰ ਸਿੱਧੀ ਚੁਣੌਤੀਦਿੱਤੀ ਹੈ ਕਿ ਜੇ ਮੇਰੀ ਗੱਡੀ ਵਾਪਿਸ ਲੈਣੀ ਹੈ ਤਾਂ ਬਾਕੀ 116 ਵਿਧਾਇਕਾਂ ਦੀਆਂ ਗੱਡੀਆਂ ਵੀ ਵਾਪਿਸ ਲਉ।ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ‘ਮੈਂ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਜੀ ਦੇ ਮੇਰੀ ਸਰਕਾਰੀ ਗੱਡੀ ਨੂੰ ਵਾਪਸ ਲੈਣ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ। ਮੈਂ ਉਨ੍ਹਾਂ ਨੂੰ ਯਾਦ ਦਿਵਾਉਣਾ ਚਾਹੁੰਦਾ ਹਾਂ ਕਿ ਇਹ ਸਰਕਾਰੀ ਗੱਡੀ ਮੈਨੂੰ ਬਤੌਰ ਵਿਧਾਇਕ ਮਿਲੀ ਹੈ। ਮੈਨੂੰ ਉਮੀਦ ਹੈ ਕਿ ਇਹ ਕੋਈ ਬਦਲਾਖੋਰੀ ਦੀ ਭਾਵਨਾ ਵਿਚ ਲਿਆ ਫੈਸਲਾ ਨਹੀਂ ਹੈ ਤੇ ਮੈਂ ਆਸ ਕਰਦਾ ਹਾਂ ਕਿ ਤੁਸੀਂ ਮੇਰੇ ਨਾਲ-ਨਾਲ ਬਾਕੀ 116 ਵਿਧਾਇਕਾਂ ਦੀਆਂ ਸਰਕਾਰੀ ਗੱਡੀਆਂ ਵਾਪਸ ਲੈਣ ਦੀ ਵੀ ਜੁਰੱਤ ਕਰੋਗੇ।’
![](https://khalastv.com/wp-content/uploads/2022/04/ਗੈਰ-ਕਾਨੂੰਨੀ-ਰੇਤ-ਮਾਇਨਿੰਗ-ਦੇ-ਮੁੱਦੇ-ਤੇ-ਅੱਜ-ਪੰਜਾਬ-ਦੇ-ਰਾਜਪਾਲ-ਨੂੰ-ਮਿਲਣਗੇ-ਰਾਘਵ-ਚੱਢਾ-66-1.jpg)