‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸਰਪਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹਲਕਾ ਲੰਬੀ ਤੋਂ ਵਿਧਾਲ ਸਭਾ ਚੋਣਾਂ ਲਈ ਮੈਦਾਨ ਵਿੱਚ ਉਤਰਨਗੇ। ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਬੀ ਹਲਕੇ ਤੋਂ ਚੋਣ ਲੜਕੇ ਅਤੇ ਜਿੱਤ ਦਰਜ ਕਰਨਗੇ। ਇਸ ਹਲ਼ਕੇ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਉਮੀਦਵਾਰ ਵੱਜੋਂ ਨਾਮ ਦੀ ਪੇਸ਼ਕਸ਼ ਮੇਜਰ ਭੁਪਿੰਦਰ ਸਿੰਘ ਢਿਲੋਂ ਨੇ ਕੀਤੀ ਹੈ। ਉਨ੍ਹਾਂ ਦੇ ਦਫ਼ਤਰ ਦਾ ਅੱਜ ਲੰਬੀ ਵਿਖੇ ਉਦਘਾਟਨ ਕੀਤਾ ਗਿਆ।
ਪ੍ਰਕਾਸ਼ ਸਿੰਘ ਬਾਦਲ ਹਲਕਾ ਲੰਬੀ ਤੋਂ ਲੜਨਗੇ ਚੋਣ
