Punjab

ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨ , ਦੇਖੋ LIVE ਤਸਵੀਰਾਂ….

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ  ( Shiromani Akali Dal )   ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ  ( Former Chief Minister Parkash Singh Badal )  ਦਾ ਦਿਹਾਂਤ ਹੋ ਗਿਆ। ਬਾਦਲ ਦੀ ਮ੍ਰਿਤਕ ਦੇਹ ਪਾਰਟੀ ਦੇ ਚੰਡੀਗੜ੍ਹ ਵਿਚਲੇ ਸੈਕਟਰ 28 ਸਥਿਤ ਦਫ਼ਤਰ ਵਿਚ ਲੋਕਾਂ ਦੇ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਹੈ।

ਇਸੇ ਦੌਰਾਨ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ਵਿੱਚ ਲੋਕਾਂ ਦੀ ਭੀੜ ਲੱਗੀ ਹੋਈ ਹੈ। ਕਈ ਸਿਆਸੀ ਆਗੂਆਂ ਸਮੇਤ ਸੂਬੇ ਤੋਂ ਦੂਰ ਦੂਰ ਤੋਂ ਲੋਕ ਪਹੁੰਚ ਰਹੇ ਹਨ। ਸਾਬਕਾ ਕੈਬਿਨੇਟ ਮੰਤਰੀ ਬਿਕਰਮ ਮਜੀਠੀਆ ਅਤੇ ਸਾਬਕਾ ਖ਼ਜਾਨਾ ਮੰਤਰੀ ਅਤੇ ਬੀਜੇਪੀ ਆਗੂ ਮਨਪ੍ਰੀਤ ਬਾਦਲ ਸਮੇਤ ਹੋਰ ਕਈ ਲੀਡਰ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਹਨ।

ਦੋਖੇ LIVE ਤਸਵੀਰਾਂ….