Punjab

ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਵਿਗੜੀ, ਪੀਜੀਆਈ ਦਾਖਲ

ਦ ਖ਼ਾਲਸ ਬਿਊਰੋ : ਪੰਜਾਬ ਦੇ ਪੰਜ ਵਾਰ ਰਹੇ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਸੋਮਵਾਰ ਰਾਤ ਨੂੰ ਅਚਾਨਕ ਵਿਗੜ ਗਈ । ਜਿਸ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ । ਪ੍ਰਕਾਸ਼ ਸਿੰਘ ਬਾਦਲ ਨੂੰ ਪੀਜੀਆਈ ਚੰਡੀਗੜ੍ਹ  ਦੇ ਕਾਰਡੀਅਕ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਨੂੰ ਛਾਤੀ ਅਤੇ ਪੇਟ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ। ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।