Punjab

“ਭ੍ਰਿਸ਼ਟਾਚਾਰ ਜੜਾਂ ਵਿੱਚ ਬੈਠਾ ਹੈ”

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਜਾਬ ਚੋਣਾਂ ਵਿੱਚ ਹੋਈ ਹਾਰ ਤੋਂ ਬਾਅਦ ਵੀ ਲਗਾਤਾਰ ਲੰਬੀ ਹਲਕੇ ਵਿੱਚ ਧੰਨਵਾਦੀ ਦੌਰਾ ਕਰ ਰਹੇ ਹਨ। ਬਾਦਲ ਨੇ ਕਿਹਾ ਕਿ ਸਿਆਸਤ ਵਿੱਚ ਹਾਰ-ਜਿੱਤ ਲੱਗੀ ਰਹਿੰਦੀ ਹੈ ਪਰ ਉਹ ਹਰ ਹਾਲ ਵਿੱਚ ਆਪਣੇ ਹਲਕੇ ਦੇ ਲੋਕਾਂ ਨਾਲ ਖੜੇ ਹਨ। ਪ੍ਰਕਾਸ਼ ਸਿੰਘ ਬਾਦਲ ਨੇ ਜਿੱਥੇ ਸਰਕਾਰ ਦੇ ਚੰਗੇ ਫੈਸਲਿਆਂ ਦੀ ਸ਼ਲਾਘਾ ਕੀਤੀ, ਉੱਥੇ ਹੀ ਕਈ ਮੁੱਦਿਆਂ ‘ਤੇ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਿਰਫ਼ ਗੱਲਾਂ ਕਰਨ ਨਾਲ ਭ੍ਰਿਸ਼ਟਾਚਾਰ ਖਤਮ ਨਹੀਂ ਹੁੰਦਾ। ਕੋਈ ਵੀ ਪਾਰਟੀ ਸ਼ੁਰੂ ਸ਼ੁਰੂ ਵਿੱਚ ਵੱਡੇ ਦਾਅਵੇ ਕਰਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਵੀ ਇੱਕ ਹਫ਼ਤੇ ਵਿੱਚ ਭ੍ਰਿਸ਼ਟਾਚਾਰ, ਨਸ਼ਾ ਖਤਮ ਕਰਨ ਦਾ ਦਾਅਵਾ ਕੀਤਾ ਸੀ ਪਰ ਹਾਲੇ ਤੱਕ ਇਹ ਸਭ ਖ਼ਤਮ ਨਹੀਂ ਹੋਇਆ। ਭ੍ਰਿਸ਼ਟਾਚਾਰ ਜੜਾਂ ਵਿੱਚ ਬੈਠਾ ਹੈ। ਗੱਲ ਸਾਹਮਣੇ ਆ ਜਾਵੇਗੀ ਕਿ ਕਿੰਨਾ ਕੁ ਭ੍ਰਿਸ਼ਟਾਚਾਰ ਖ਼ਤਮ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ ਵਿੱਚ ਸ਼ਹੀਦ ਭਗਤ ਸਿੰਘ ਦੇ ਬੁੱਤ ਲਾਉਣਾ ਬਹੁਤ ਚੰਗੀ ਗੱਲ ਹੈ। ਆਪ ਵੱਲੋਂ ਰਾਜ ਸਭਾ ਲਈ ਚੁਣੇ ਗਏ ਮੈਂਬਰਾਂ ‘ਤੇ ਤੰਜ ਕੱਸਦਿਆਂ ਕਿਹਾ ਕਿ ਆਪ ਨੇ ਪੰਜਾਬ ਨਾਲ ਧੋਖਾ ਕੀਤਾ ਹੈ। ਮੈਂ ਇਸ ਫ਼ੈਸਲੇ ਦੀ ਨਿੰਦਾ ਕਰਦਾ ਹਾਂ।