Punjab

ਸੰਸਦ ਦੋ ਵਜੇ ਤੱਕ ਮੁਲਤਵੀ

‘ਦ ਖ਼ਾਲਸ ਬਿਊਰੋ :- ਅੱਜ ਵਿਧਾਨ ਸਭਾ ਸੈਸ਼ਨ ਹੰਗਾਮੇ ਨਾਲ ਸ਼ੁਰੂ ਹੋਇਆ। ਹੰਗਾਮੇ ਤੋਂ ਬਾਅਦ ਸਦਨ ਦੀ ਕਾਰਵਾਈ ਦੁਪਹਿਰ ਦੋ ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਵਿਰੋਧੀ ਧਿਰ ਵੱਲੋਂ ਪੈਗਾਸਸ ਜਾਸੂਸੀ ਮਾਮਲੇ ਦੇ ਮੁੱਦੇ ‘ਤੇ ਚਰਚਾ ਦੀ ਮੰਗ ਨੂੰ ਲੈ ਕੇ ਜ਼ੋਰਦਾਰ ਆਵਾਜ਼ ਉਠਾਈ ਗਈ, ਜਿਸਦੀ ਸਪੀਕਰ ਨੇ ਇਜਾਜ਼ਤ ਨਹੀਂ ਦਿੱਤੀ। ਵਿਰੋਧੀ ਧਿਰ ਦੇ ਨੇਤਾਵਾਂ ਦਾ ਦੋਸ਼ ਹੈ ਕਿ ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਮੌਨਸੂਨ ਸੈਸ਼ਨ ਦਾ ਅੱਜ ਨੌਂਵਾਂ ਦਿਨ ਹੈ।

ਇਸੇ ਦੌਰਾਨ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਸਦ ਦੇ ਬਾਹਰ ਮਹਾਤਮਾ ਗਾਂਧੀ ਦੇ ਬੁੱਤ ਅੱਗੇ ਪ੍ਰਦਰਸ਼ਨ ਕੀਤਾ। ਕਾਂਗਰਸ ਸੰਸਦ ਮੈਂਬਰਾਂ ਨੇ ਹੱਥਾਂ ਵਿੱਚ ਤਖ਼ਤੀਆਂ ਫੜ੍ਹ ਕੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸਰਕਾਰ ਨੂੰ ਜਾਗਰੂਕ ਕਰਵਾਇਆ।