The Khalas Tv Blog Punjab MP ਪ੍ਰਨੀਤ ਕੌਰ ਨੇ ਕੇਂਦਰੀ ਮੰਤਰੀ ਨੂੰ ਲਿਖੀ ਚਿੱਠੀ , ਕੀਤੀ ਇਹ ਮੰਗ
Punjab

MP ਪ੍ਰਨੀਤ ਕੌਰ ਨੇ ਕੇਂਦਰੀ ਮੰਤਰੀ ਨੂੰ ਲਿਖੀ ਚਿੱਠੀ , ਕੀਤੀ ਇਹ ਮੰਗ

Parliamentarian Praneet Kaur wrote a letter to the Union Minister and made this demand

MP ਪ੍ਰਨੀਤ ਕੌਰ ਨੇ ਕੇਂਦਰੀ ਮੰਤਰੀ ਨੂੰ ਲਿਖੀ ਚਿੱਠੀ , ਕੀਤੀ ਇਹ ਮੰਗ

‘ਦ ਖ਼ਾਲਸ ਬਿਊਰੋ : ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕੇਂਦਰੀ ਨਾਗਰਿਕ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨੂੰ ਪੱਤਰ ਲਿਖ ਕੇ ਪੰਜਾਬ ਤੋਂ ਪਵਿੱਤਰ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਲਈ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ।

ਕੇਂਦਰੀ ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਪ੍ਰਨੀਤ ਕੌਰ ਨੇ ਲਿਖਿਆ ਹੈ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਇੱਕ ਬਹੁਤ ਹੀ ਸਤਿਕਾਰਯੋਗ ਇਤਿਹਾਸਕ ਧਾਰਮਿਕ ਸਥਾਨ ਹੈ ਅਤੇ ਹਰ ਸਾਲ ਪੰਜਾਬ ਅਤੇ ਦੁਨੀਆ ਭਰ ਤੋਂ ਲੱਖਾਂ ਸ਼ਰਧਾਲੂ ਇੱਥੇ ਨਤਮਸਤਕ ਹੋਣ ਲਈ ਆਉਂਦੇ ਹਨ।”

ਉਨ੍ਹਾਂ ਨੇ ਕਿਹਾ ਕਿ, “ਕੋਵਿਡ-19 ਮਹਾਂਮਾਰੀ ਜਿਸ ਨੇ ਵਿਸ਼ਵ ਨੂੰ ਠੱਪ ਕਰ ਦਿੱਤਾ ਸੀ, ਉਸ ਤੋਂ ਪਹਿਲਾਂ ਪੰਜਾਬ ਤੋਂ ਮਹਾਰਾਸ਼ਟਰ ਦੇ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਲਈ ਸਿੱਧੀਆਂ ਉਡਾਣਾਂ ਉਪਲਬਧ ਸਨ ਪਰ ਹੁਣ ਦੇਸ਼ ਵਿੱਚ ਜ਼ਿਆਦਾਤਰ ਉਡਾਣਾਂ ਮੁੜ ਸ਼ੁਰੂ ਹੋਣ ਤੋਂ ਬਾਅਦ ਵੀ, ਪੰਜਾਬ ਤੋਂ ਸ੍ਰੀ ਹਜ਼ੂਰ ਸਾਹਿਬ ਤੱਕ ਦੀ ਸਿੱਧੀ ਉਡਾਣ ਦੀ ਸਹੂਲਤ ਨਹੀਂ ਹੈ, ਜਿਸ ਕਾਰਨ ਸ਼ਰਧਾਲੂਆਂ ਖਾਸ ਕਰਕੇ ਬਜ਼ੁਰਗਾਂ, ਮਰੀਜ਼ਾਂ ਅਤੇ ਸਰੀਰਕ ਤੌਰ ‘ਤੇ ਅਪਾਹਜ ਸ਼ਰਧਾਲੂਆਂ ਨੂੰ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਅਤੇ ਇਸ ਇਤਿਹਾਸਕ ਅਸਥਾਨ ‘ਤੇ ਨਤਮਸਤਕ ਹੋਣ ਵਿੱਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।”

ਦੇਸ਼ ਭਰ ’ਚ ਜ਼ਿਆਦਾਤਰ ਉਡਾਣਾਂ ਮੁੜ ਸ਼ੁਰੂ ਹੋ ਗਈਆਂ ਹਨ ਪਰ ਪੰਜਾਬ ਤੋਂ ਹਜ਼ੂਰ ਸਾਹਿਬ ਤੱਕ ਦੀ ਸਿੱਧੀ ਉਡਾਣ ਸ਼ੁਰੂ ਨਹੀਂ ਹੋਈ ਹੈ ਜਿਸ ਕਾਰਨ ਸ਼ਰਧਾਲੂਆਂ, ਖਾਸ ਕਰ ਕੇ ਬਜ਼ੁਰਗਾਂ, ਮਰੀਜ਼ਾਂ ਅਤੇ ਅਪਾਹਜ ਸ਼ਰਧਾਲੂਆਂ ਨੂੰ ਦਿੱਕਤਾਂ ਪੇਸ਼ ਆ ਰਹੀਆਂ ਹਨ। ਉਨ੍ਹਾਂ ਚੰਡੀਗੜ੍ਹ ਅਤੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਰੋਜ਼ਾਨਾ ਘੱਟੋ-ਘੱਟ ਇੱਕ-ਇੱਕ ਸਿੱਧੀ ਉਡਾਣ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ 29 ਦਸੰਬਰ ਨੂੰ ਗੁਰੂ ਗੋਬਿੰਦ ਸਿੰਘ ਦੇ ਆਗਾਮੀ ਗੁਰਪੁਰਬ ਤੋਂ ਪਹਿਲਾਂ ਉਡਾਣਾਂ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ। ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਵੀ ਇਸ ਸਬੰਧੀ ਕੇਂਦਰੀ ਮੰਤਰੀ ਸਿੰਧੀਆ ਨੂੰ ਮਿਲਣਗੇ।

Exit mobile version