ਬਿਊਰੋ ਰਿਪੋਰਟ – ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ (Parminder Singh Dhindsa) ਕੱਲ੍ਹ ਅਕਾਲ ਤਖਤ ਸਾਹਿਬ (Akal Takth Sahib) ‘ਤੇ ਪੇਸ਼ ਹੋ ਕੇ ਆਪਣਾ ਸ਼ਪੱਸਟੀਕਰਨ ਦੇਣਗੇ। ਇਸ ਸਬੰਧੀ ਉਨ੍ਹਾਂ ਵੱਲੋਂ ਅਕਾਲੀ ਸੁਧਾਰ ਲਹਿਰ ਦੇ ਮੁੱਖੀ ਗੁਰਪ੍ਰਤਾਪ ਸਿੰਘ ਵਡਾਲਾ (Gurpartap Singh Wadala) ਨੂੰ ਚਿੱਠੀ ਲਿਖ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਇਸ ਵਿੱਚ ਲਿਖਿਆ ਕਿ ਉਹ ਨਿਮਾਣੇ ਸਿੱਖ ਦੀ ਤਰ੍ਹਾਂ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣਾਂ ਚਾਹੁੰਦੇ ਹਨ, ਇਸ ਕਰਕੇ ਉਨ੍ਹਾਂ ਦੀ ਇਹ ਦਿਲੀ ਇੱਛਾ ਹੈ ਕਿ ਉਹ ਸਾਰੇ ਅਹੁਦੇ ਤਿਆਗ ਕੇ ਅਕਾਲ ਤਖਤ ਸਾਹਬਿ ‘ਤੇ ਪੇਸ਼ ਹੋਣਾਂ ਚਾਹੁੰਦੇ ਹਨ, ਇਸ ਕਰਕੇ ਉਹ ਬਣਾਈ ਪਰਜੀਡੀਅਮ ਤੋਂ ਅਸਤੀਫਾ ਦੇਣਾ ਚਾਹੁੰਦੇ ਹਨ।
ਦੱਸ ਦੇਈਏ ਕਿ ਪਰਮਿੰਦਰ ਸਿੰਘ ਢੀਡਸਾ ਵੀ ਅਕਾਲੀ ਸਰਕਾਰ ਦੇ ਸਮੇਂ ਮੰਤਰੀ ਰਹੇ ਹਨ ਅਤੇ ਉਨ੍ਹਾਂ ਕੋਲੋ ਵੀ ਅਕਾਲ ਤਖਤ ਸਾਹਿਬ ਨੇ ਸ਼ਪੱਸਟੀਕਰਨ ਮੰਗਿਆ ਹੈ। ਇਸ ਕਰਕੇ ਉਨ੍ਹਾਂ ਦਾ ਵੀ ਪੇਸ਼ ਹੋਣਾਂ ਜ਼ਰੂਰੀ ਹੈ।
ਇਹ ਵੀ ਪੜ੍ਹੋ – ਵਿਧਾਇਕ ਦੀ ਗੱਡੀ ਦਾ ਹੋਇਆ ਐਕਸੀਡੈਂਟ, ਜਾਨੀ ਨੁਕਸਾਨ ਤੋਂ ਰਿਹਾ ਬਚਾਅ