Punjab

ਪਰਮਿੰਦਰ ਸਿੰਘ ਝੋਟਾ ਜੇਲ੍ਹ ਤੋਂ ਹੋਇਆ ਰਿਹਾਅ , ਬਾਹਰ ਆਉਂਦਿਆਂ ਹੀ ਕਹਿ ਦਿੱਤੀ ਵੱਡੀ ਗੱਲ…

Parminder Singh Jhota released from jail

ਮਾਨਸਾ ਵਿਖੇ ਨਸ਼ਿਆਂ ਖਿਲਾਫ਼ ਮੁਹਿੰਮ ਦੀ ਸੁਰੂਆਤ ਕਰਨ ਵਾਲੇ ਮਾਨਸਾ ਦੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਨੂੰ ਅਦਾਲਤ ਨੇ ਰਿਹਾਅ ਕਰ ਦਿੱਤਾ ਹੈ। ਲੰਘੀ ਰਾਤ ਪਰਵਿੰਦਰ ਸਿੰਘ ਝੋਟਾ ਜੇਲ੍ਹ ਤੋਂ ਬਾਹਰ ਆ ਗਿਆ ਹੈ। ਮਾਨਸਾ ਪੁਲਿਸ ਨੇ 15 ਜੁਲਾਈ ਨੂੰ ਪਰਮਿੰਦਰ ਸਿੰਘ ਝੋਟੇ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਅੱਜ ਝੋਟਾ ਜੇਲ੍ਹ ਦੀ ਕਾਲ ਕੋਠੜੀ ਤੋਂ ਬਾਹਰ ਆ ਗਿਆ ਹੈ।

ਕੱਲ੍ਹ ਸਵੇਰੇ ਮਾਨਸਾ ਦੀ ਇੱਕ ਅਦਾਲਤ ਵਿੱਚ ਪਰਮਿੰਦਰ ਸਿੰਘ ਝੋਟੇ ਦੇ ਕੇਸ ਵਿੱਚ ਸੁਣਵਾਈ ਹੋਈ। ਜਿਸ ਵਿੱਚ ਮੁਦੱਈ ਨੇ ਆਦਲਤ ਨੂੰ ਦੱਸਿਆ ਕਿ ਉਸ ਨੇ ਝੋਟੇ ਖਿਲਾਫ਼ ਦਰਜ ਕਰਵਾਇਆ ਕੇਸ ਵਾਪਸ ਲੈ ਲਿਆ ਹੈ। ਜਿਸ ਤੋਂ ਬਾਅਦ ਅਦਾਲਤ ਨੇ ਝੋਟੇ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਸਨ।

ਪਰਮਿੰਦਰ ਸਿੰਘ ਝੋਟਾ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਵਿੱਚ ਸ਼ਿਫਟ ਕੀਤਾ ਗਿਆ ਸੀ। ਅਦਾਲਤੀ ਹੁਕਮ ਜਾਰੀ ਹੋਣ ਤੋਂ ਬਾਅਦ ਕਾਗਜ਼ੀ ਕਾਰਵਾਈ ਕਰਦਿਆਂ ਝੋਟੇ ਦੀ ਰਿਹਾਈ ਨੂੰ ਦੇਰ ਹੋ ਗਈ ਅਤੇ ਰਾਤ ਕਰੀਬ 8:30 ਵਜੇ ਝੋਟੇ ਨੂੰ ਰਿਹਾਅ ਕਰ ਦਿੱਤਾ ਗਿਆ।

ਜੇਲ੍ਹ ਤੋਂ ਬਾਹਰ ਆਉਂਦੇ ਸਾਰ ਪਰਮਿੰਦਰ ਸਿੰਘ ਝੋਟੇ ਨੇ ਕਿਹਾ ਕਿ ਉਸ ਦੀ ਨਸ਼ਿਆਂ ਖਿਲਾਫ਼ ਲੜਾਈ ਜਾਰੀ ਰਹੇਗੀ। ਇਹ ਲੜਾਈ ਹੁਣ ਅੱਗ ਬਣ ਕੇ ਸਾਰੇ ਪੰਜਾਬ ਵਿੱਚ ਫੈਲੇਗੀ ਅਤੇ ਨਸ਼ੇ ਦੇ ਤਸਕਰਾਂ ਨੂੰ ਸਾੜ ਕੇ ਰੱਖ ਦੇਵੇਗੀ।

ਦੱਸ ਦਈਏ ਕਿ 15 ਮਾਨਸਾ ਪੁਲਿਸ ਨੇ 15 ਜੁਲਾਈ ਨੂੰ ਪਰਮਿੰਦਰ ਸਿੰਘ ਝੋਟੇ ਨੂੰ ਗ੍ਰਿਫ਼ਤਾਰ ਕੀਤਾ ਸੀ ਜਿਸ ਤੋਂ ਬਾਅਦ ਗ੍ਰਿਫ਼ਤਾਰੀ ਦੇ ਵਿਰੋਧ ‘ਚ ਵੱਡੀ ਗਿਣਤੀ ਵਿਚ ਲੋਕਾਂ ਨੇ ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕਰਕੇ ਪ੍ਰਦਰਸ਼ਨ ਕੀਤਾ ਸੀ ਅਤੇ ਦੂਜੇ ਬੰਨੇ ਇਸ ਮਾਮਲੇ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤੀ ਸੀ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਮਾਨਸਾ ਸ਼ਹਿਰ ਵਿੱਚ ਨਸ਼ੇ ਦੇ ਖਿਲਾਫ ਮੁਹਿੰਮ ਚਲਾਉਣ ਵਾਲੇ ਨੌਜਵਾਨ ਉੱਤੇ ਇੱਕ ਵਿਅਕਤੀ ਵੱਲੋਂ ਕੁੱਟਮਾਰ ਦੇ ਇਲਜ਼ਾਮ ਲਗਾਏ ਸਨ। ਜਿਸ ਤਹਿਤ ਪੁਲਿਸ ਵੱਲੋਂ ਚਾਰ ਨੌਜਵਾਨਾਂ ਉੱਤੇ 307 ਦੇ ਅਧੀਨ ਕਈ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਪਰਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਸ਼ਹਿਰ ਵਾਸੀਆਂ ਨੇ ਧਰਨਾ ਲਗਾ ਕੇ ਉਕਤ ਨੌਜਵਾਨ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਤਾਂ ਪੁਲਿਸ ਵੱਲੋਂ ਜਾਂਚ ਤੋਂ ਬਾਅਦ ਨੌਜਵਾਨ ਨੂੰ ਰਿਹਾਅ ਕਰ ਦਿੱਤਾ ਗਿਆ ਸੀ।