The Khalas Tv Blog Punjab ਪੰਜਾਬ ਵਿਧਾਨਸਭਾ ‘ਚ ਵਿਰੋਧੀ ਧਿਰ ਨੂੰ LIVE ਟੈਲੀਕਾਸਟ ਦੌਰਾਨ ਨਾ ਵਿਖਾਏ ਜਾਣ ਵਾਲੀ ਪਟੀਸ਼ਨ ‘ਤੇ ਹਾਈਕੋਰਟ ਦਾ ਵੱਡਾ ਫੈਸਲਾ !
Punjab

ਪੰਜਾਬ ਵਿਧਾਨਸਭਾ ‘ਚ ਵਿਰੋਧੀ ਧਿਰ ਨੂੰ LIVE ਟੈਲੀਕਾਸਟ ਦੌਰਾਨ ਨਾ ਵਿਖਾਏ ਜਾਣ ਵਾਲੀ ਪਟੀਸ਼ਨ ‘ਤੇ ਹਾਈਕੋਰਟ ਦਾ ਵੱਡਾ ਫੈਸਲਾ !

 

ਬਿਉਰੋ ਰਿਪੋਰਟ – ਪੰਜਾਬ ਵਿੱਚ ਆਗੂ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ (PARTAP BAJWA) ਨੇ ਵਿਧਾਨਸਭਾ ਸੈਸ਼ਨ ਦੌਰਾਨ ਵਿਰੋਧੀ ਧਿਰ ‘ਤੇ ਕੈਮਰੇ ਦਾ ਫੋਕਸ ਨਾ ਰੱਖੇ ਜਾਣ ਖਿਲਾਫ਼ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਚਿੱਠੀ ਲਿਖੀ ਹੈ । ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਬਾਜਵਾ ਨੂੰ ਕਿਹਾ ਕਿ ਉਹ ਇਸ ਸਬੰਧ ਵਿੱਚ ਆਪਣਾ ਮੰਗ ਪੱਤਰ ਵਿਧਾਨ ਸਭਾ ਦੇ ਸਪੀਕਰ ਨੂੰ ਦੇਣ ਅਤੇ ਸਪੀਕਰ ਇਸ ਬਾਰੇ ਢੁੱਕਵਾਂ ਫੈਸਲਾ ਲੈਣ।

ਆਗੂ ਵਿਰੋਧੀ ਦੇ ਆਗੂ ਨੇ ਸਪੀਕਰ ਨੂੰ ਚਿੱਠੀ ਲਿਖ ਕੇ ਇਲਜ਼ਾਮ ਲਗਾਇਆ ਕਿ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਨ ਸਭਾ ਤੋਂ ਕੀਤੇ ਜਾ ਰਹੇ ਟੈਲੀਕਾਸਟ ਵਿੱਚ ਸਿਰਫ਼ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਹੀ ਅਹਿਮੀਅਤ ਦਿੱਤੀ ਜਾਂਦੀ ਹੈ, ਜਦੋਂ ਵਿਰੋਧੀ ਆਗੂ ਬੋਲਦੇ ਹਨ ਤਾਂ ਕੈਮਰਾਂ ਉਨ੍ਹਾਂ ‘ਤੇ ਨਹੀਂ ਹੁੰਦਾ। ਇਸ ਤਰ੍ਹਾਂ ਉਨ੍ਹਾਂ ਨੂੰ ਕਵਰੇਜ ਬਿਲਕੁਲ ਨਹੀਂ ਮਿਲਦੀ। ਬਾਜਵਾ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਹਾਈ ਕੋਰਟ ਨਿਰਦੇਸ਼ ਜਾਰੀ ਕਰੇ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਸਾਰਿਆਂ ਨੂੰ ਬਰਾਬਰ ਕਵਰੇਜ ਦਿੱਤੀ ਜਾਵੇ।

ਬਾਜਵਾ ਨੇ ਪਟੀਸ਼ਨ ‘ਚ ਇਲਜ਼ਾਮ ਲਗਾਇਆ ਸੀ ਕਿ ਸਰਕਾਰ ਦੇ ਮੰਤਰੀ ਬੋਲ ਰਹੇ ਹੁੰਦੇ ਹਨ ਤਾਂ ਕੈਮਰਾ ਫੋਕਸ ਹੋ ਜਾਂਦਾ ਹੈ ਅਤੇ ਪੂਰੀ ਆਡੀਓ ਨੂੰ ਚੁੱਕ ਲਿਆ ਜਾਂਦਾ ਹੈ ਅਤੇ ਇਸ ਦੇ ਨਾਲ ਹੀ ਬੋਲਣ ਵਾਲੇ ਵਿਅਕਤੀ ‘ਤੇ ਕੈਮਰਾ ਜ਼ੂਮ ਕੀਤਾ ਜਾਂਦਾ ਹੈ ਤਾਂ ਕਿ ਇਹ ਸਪੱਸ਼ਟ ਹੋ ਸਕੇ ਕਿ ਕੌਣ ਬੋਲ ਰਿਹਾ ਹੈ? ਦੂਜੇ ਪਾਸੇ ਜਦੋਂ ਵਿਰੋਧੀ ਧਿਰ ਦੇ ਆਗੂ ਬੋਲਦੇ ਹਨ ਤਾਂ ਭਾਸ਼ਣ ਦਾ ਪੂਰਾ ਹਿੱਸਾ ਨਹੀਂ ਦਿਖਾਇਆ ਜਾਂਦਾ।

ਪਟੀਸ਼ਨਕਰਤਾ ਨੇ ਕਿਹਾ ਇਕ ਅਰਜ਼ੀ ਵਿਧਾਨ ਸਭਾ ਦੇ ਸਪੀਕਰ ਨੂੰ ਭੇਜੀ ਗਈ ਸੀ ਪਰ ਪਿਛਲੀ ਸੁਣਵਾਈ ‘ਤੇ ਅਦਾਲਤ ਨੇ ਬਾਜਵਾ ਨੂੰ ਕਿਹਾ ਸੀ ਕਿ ਉਹ ਪਹਿਲਾਂ ਪਤਾ ਕਰਨ ਲਾਈਵ ਪ੍ਰਸਾਰਣ ਚਲਾਉਣ ਲਈ ਕੌਣ ਜ਼ਿੰਮੇਵਾਰ ਹੈ। ਲਾਈਵ ਪ੍ਰਸਾਰਣ ਕੌਣ ਚਲਾ ਰਿਹਾ ਹੈ, ਕੀ ਇਹ ਇੱਕ ਪ੍ਰਾਈਵੇਟ ਕੰਪਨੀ ਹੈ ਜਾਂ ਕੋਈ ਹੋਰ, ਕੀ ਕੋਈ ਕਾਨੂੰਨ ਹੈ ,ਜਿਸ ਦੇ ਤਹਿਤ ਇਸਨੂੰ ਕੰਟਰੋਲ ਕੀਤਾ ਜਾਂਦਾ ਹੈ।

ਪਟੀਸ਼ਨਕਰਤਾ ਨੇ ਅਦਾਲਤ ਨੂੰ ਜਾਣਕਾਰੀ ਦਿੱਤੀ ਕਿ RTI ਮੁਤਾਬਿਕ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦਾ ਸਿੱਧਾ ਪ੍ਰਸਾਰਣ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ ਇਸ ਦੇ ਲਈ ਵਿਧਾਨ ਸਭਾ ਦੇ ਸਪੀਕਰ ਦੀ ਇਜਾਜ਼ਤ ਲਈ ਜਾਂਦੀ ਹੈ।

Exit mobile version