The Khalas Tv Blog Punjab ਪੰਜਾਬ ’ਚ ਵੀ ਚੱਲੇਗਾ ‘ਮਹਾਰਾਸ਼ਟਰ ਵਾਲਾ ਦਾਅ!’ “ਭਗਵੰਤ ਮਾਨ ਬਣਨਗੇ ਪੰਜਾਬ ਦੇ ਏਕਨਾਥ ਸ਼ਿੰਦੇ”
Punjab

ਪੰਜਾਬ ’ਚ ਵੀ ਚੱਲੇਗਾ ‘ਮਹਾਰਾਸ਼ਟਰ ਵਾਲਾ ਦਾਅ!’ “ਭਗਵੰਤ ਮਾਨ ਬਣਨਗੇ ਪੰਜਾਬ ਦੇ ਏਕਨਾਥ ਸ਼ਿੰਦੇ”

ਚੰਡੀਗੜ੍ਹ (26 ਅਪ੍ਰੈਲ, 2026): ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਵਿੱਚ ਮਚੀ ਹਲਚਲ ’ਤੇ ਚੁਟਕੀ ਲੈਂਦਿਆਂ ਇੱਕ ਵੱਡਾ ਦਾਅਵਾ ਕੀਤਾ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਬਹੁਤ ਜਲਦ ‘ਮਹਾਰਾਸ਼ਟਰ ਵਾਲਾ ਜਹਾਜ਼’ ਮੁਹਾਲੀ ਉਤਰਨ ਵਾਲਾ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਸ ਜਹਾਜ਼ ਦੀ ਪਹਿਲੀ ਸਵਾਰੀ ਹੋਣਗੇ। ਉਨ੍ਹਾਂ ਭਗਵੰਤ ਮਾਨ ਦੀ ਤੁਲਨਾ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨਾਲ ਕਰਦਿਆਂ ਕਿਹਾ ਕਿ ਉਹ ਖ਼ੁਦ ਹੀ ਆਪਣੀ ਪਾਰਟੀ ਨੂੰ ਬਗਾਵਤ ਵੱਲ ਲੈ ਕੇ ਜਾਣਗੇ।

65-66 ਵਿਧਾਇਕ ਪਲਟੀ ਮਾਰਨ ਦੀ ਤਿਆਰੀ ’ਚ

ਬਾਜਵਾ ਨੇ ਦਾਅਵਾ ਕੀਤਾ ਕਿ 10 ਵਿੱਚੋਂ 7 ਰਾਜ ਸਭਾ ਮੈਂਬਰਾਂ ਦੇ ਜਾਣ ਤੋਂ ਬਾਅਦ ਹੁਣ ‘ਆਪ’ ਦੇ 65 ਤੋਂ 66 ਵਿਧਾਇਕ ਵੀ ਪਾਰਟੀ ਛੱਡਣ ਦੀ ਤਿਆਰੀ ਵਿੱਚ ਹਨ। ਉਨ੍ਹਾਂ ਤਨਜ਼ ਕਸਦਿਆਂ ਕਿਹਾ ਕਿ ਜਿਹੜੇ ਲੋਕ ਪਿੰਡ ਦੇ ਸਰਪੰਚ ਨਹੀਂ ਬਣ ਸਕਦੇ ਸੀ, ਉਹ ਵਿਧਾਇਕ ਬਣ ਗਏ ਅਤੇ ਹੁਣ ਉਹ ਸੌਦੇਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਾਰਟੀ ਰੇਤ ਦੇ ਕਿਲ੍ਹੇ ਵਾਂਗ ਢਹਿ ਰਹੀ ਹੈ।

ਮੁੱਖ ਮੰਤਰੀ ਵੱਲੋਂ ਸਾਰੇ ਵਿਧਾਇਕਾਂ ਨੂੰ ਨਾਲ ਲੈ ਕੇ ਰਾਸ਼ਟਰਪਤੀ ਨੂੰ ਮਿਲਣ ਜਾਣ ਦੇ ਬਿਆਨ ‘ਤੇ ਬਾਜਵਾ ਨੇ ਕਿਹਾ, “ਮੈਨੂੰ ਡਰ ਹੈ ਕਿ ਭਗਵੰਤ ਮਾਨ ਸਾਰੇ ਵਿਧਾਇਕਾਂ ਨੂੰ ਉੱਥੇ ਹੀ ਛੱਡ ਕੇ ਆ ਜਾਣਗੇ।”

ਉਨ੍ਹਾਂ ਰਾਘਵ ਚੱਢਾ, ਸੰਦੀਪ ਪਾਠਕ ਅਤੇ ਵਿਕਰਮਜੀਤ ਸਾਹਨੀ ਵਰਗੇ ਆਗੂਆਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਇਨ੍ਹਾਂ ਦਾ ਪੰਜਾਬ ਨਾਲ ਕੋਈ ਲੈਣਾ-ਦੇਣਾ ਨਹੀਂ ਸੀ, ਇਹ ਸਿਰਫ਼ ਸਿਆਸੀ ਸੌਦਾ ਸੀ।

Exit mobile version