Punjab

ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਦੇ ਚੇਅਰਮੈਨ ਨੂੰ ਸੌਂਪਿਆ ਅਸਤੀਫ਼ਾ

‘ਦ ਖ਼ਾਲਸ ਬਿਊਰੋ :ਪੰਜਾਬ ਵਿੱਚ ਪਿਛਲੇ ਮਹੀਨੇ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ  ਜਿੱਤ ਹਾਸਲ ਕਰਨ ਵਾਲੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਰਾਜਸਭਾ ਦੀ ਮੈਂਬਰਸ਼ਿਪ ਛੱਡ ਦਿੱਤੀ ਹੈ ਤੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਅੱਜ ਰਾਜ ਸਭਾ ਦੇ ਚੇਅਰਮੈਨ ਐਮ ਵੈਂਕਈਆ ਨਾਇਡੂ ਨੂੰ ਸੌਂਪ ਦਿੱਤਾ ਹੈ। ਬਾਜਵਾ ਨੇ ਇਸ ਪਿਛੇ 16ਵੀਂ ਪੰਜਾਬ ਵਿਧਾਨ ਸਭਾ ਲਈ ਆਪਣੀ ਚੋਣ ਦਾ ਹਵਾਲਾ ਦਿਤਾ ਹੈ। ਪਿਛਲੇ ਸਾਲ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ ਤਾਂ ਪ੍ਰਤਾਪ ਸਿੰਘ ਬਾਜਵਾ ਦਾ ਨਾਂ ਮੁੱਖ ਮੰਤਰੀ ਦੇ ਦਾਅਵੇਦਾਰਾਂ ਵਿੱਚ ਸ਼ਾਮਲ ਸੀ। ਪੰਜਾਬ ਦੀ ਸਿਆਸਤ ਵਿੱਚ ਬਹੁਤ ਪੁਰਾਣਾ ਚਿਹਰੇ ਪ੍ਰਤਾਪ ਸਿੰਘ  ਬਾਜਵਾ ਦਾ ਸਿਆਸਤ ਵਿੱਚ ਨਾਂ ਸਤਿਕਾਰ ਨਾਲ ਲਿਆ ਜਾਂਦਾ ਹੈ।

ਉਹਨਾਂ ਦਾ ਰਾਜ ਸਭਾ ਕਾਰਜਕਾਲ ਇਸ ਮਹੀਨੇ ਖਤਮ ਹੋ ਰਿਹਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਅਸਤੀਫੇ ਵਿੱਚ ਕਿਹਾ ਕਿ ਪਿਛਲੇ 6 ਸਾਲਾਂ ਦੌਰਾਨ ਮੈਨੂੰ ਸਦਨ ਵਿੱਚ ਪੰਜਾਬ ਰਾਜ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਿਆ ਹੈ। ਪੰਜਾਬ ਦੇ ਲੋਕਾਂ ਦੀ ਸੇਵਾ ਕਰਨਾ ਮੇਰੇ ਲਈ ਮਾਣ ਵਾਲੀ ਗੱਲ ਹੈ।ਪ੍ਰਤਾਪ ਸਿੰਘ ਬਾਜਵਾ  ਨੇ ਵਿਧਾਨ ਸਭਾ ਚੋਣਾਂ ‘ਚ ਕਾਦੀਆਂ ਸੀਟ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਜਿੱਤੀ ਹੈ ਤੇ ਪੰਜਾਬ ਕਾਂਗਰਸ ਦੀ ਚੋਣ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਸਨ।

ਪਿਛਲੇ ਹਫ਼ਤੇ ਚੋਣ ਕਮਿਸ਼ਨ ਨੇ ਸੂਬੇ ਦੀਆਂ 5 ਸੀਟਾਂ ਲਈ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਸੀ। ਸਾਰੀਆਂ ਪੰਜ ਸੀਟਾਂ ‘ਤੇ 31 ਮਾਰਚ ਨੂੰ ਵੋਟਾਂ ਪੈਣਗੀਆਂ। ਇਨ੍ਹਾਂ 5 ਸੀਟਾਂ ‘ਚੋਂ 4 ਸੀਟਾਂ ਆਮ ਆਦਮੀ ਪਾਰਟੀ ਅਤੇ 1 ਸੀਟ ਕਾਂਗਰਸ ਦੇ ਹਿੱਸੇ ਜਾਣ ਦੀ ਸੰਭਾਵਨਾ ਹੈ।ਉਹਨਾਂ ਦੇ ਪਿਤਾ ਸ. ਸਤਨਾਮ ਸਿੰਘ ਬਾਜਵਾ  ਵੀ ਤਿੰਨ ਵਾਰ ਪੰਜਾਬ ਵਿਧਾਨ ਸਭਾ ਦੇ ਮੈਂਬਰ ਅਤੇ ਪੰਜਾਬ ਸਰਕਾਰ ਵਿੱਚ ਮੰਤਰੀ ਰਹੇ ਹਨ।

Comments are closed.