ਬਿਉਰੋ ਰਿਪੋਰਟ – ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ (Partap Singh Bajwa) ਸੋਮਵਾਰ ਨੂੰ 50 ਬੰਬਾਂ ਦੇ ਬਿਆਨ ਮਾਮਲੇ ਵਿੱਚ ਮੋਹਾਲੀ ਦੇ ਸਟੇਟ ਸਾਈਬਰ ਸੈੱਲ ਵਿੱਚ ਦਰਜ ਮਾਮਲੇ ਦੇ ਸਬੰਧ ਵਿੱਚ ਜਾਂਚ ਟੀਮ ਦੇ ਸਾਹਮਣੇ ਪੇਸ਼ ਹੋਣਗੇ। ਬਾਜਵਾ ਨੇ ਇਸ ਬਾਰੇ ਪੁਲਿਸ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ। ਪਹਿਲਾਂ ਬਾਜਵਾ ਨੂੰ ਅੱਜ (ਵੀਰਵਾਰ) ਪੇਸ਼ ਹੋਣ ਲਈ ਸੰਮਨ ਭੇਜਿਆ ਗਿਆ ਸੀ, ਪਰ ਉਹ ਬਾਹਰ ਹੋਣ ਕਾਰਨ ਪੇਸ਼ ਨਹੀਂ ਹੋ ਸਕੇ। ਬਾਜਵਾ ਨੇ ਪੁਲਿਸ ਅਧਿਕਾਰੀਆਂ ਨੂੰ ਆਪਣੀ ਮਜਬੂਰੀ ਦੱਸੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 22 ਅਪ੍ਰੈਲ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਬਾਜਵਾ ਦੀ ਗ੍ਰਿਫ਼ਤਾਰੀ ‘ਤੇ 7 ਮਈ ਤੱਕ ਰੋਕ ਲਗਾ ਦਿੱਤੀ ਸੀ। ਅਦਾਲਤ ਨੇ ਇਹ ਵੀ ਕਿਹਾ ਸੀ ਕਿ ਜੇਕਰ ਜ਼ਰੂਰੀ ਹੋਇਆ ਤਾਂ ਨੋਟਿਸ ਜਾਰੀ ਕਰਕੇ ਕਾਰਵਾਈ ਕੀਤੀ ਜਾ ਸਕਦੀ ਹੈ। ਨਾਲ ਹੀ, ਬਾਜਵਾ ਨੂੰ ਜਾਂਚ ਵਿੱਚ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ – ਪੰਜਾਬ ਸਰਕਾਰ ਨਵੇਂ ਹੋਮ ਗਾਰਡ ਕਰੇਗੀ ਭਰਤੀ