The Khalas Tv Blog Punjab ਪ੍ਰਤਾਪ ਸਿੰਘ ਬਾਵਜਾ ਨੇ ਕੀਤੀ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ
Punjab

ਪ੍ਰਤਾਪ ਸਿੰਘ ਬਾਵਜਾ ਨੇ ਕੀਤੀ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ

ਮੁਹਾਲੀ : ਪੰਜਾਬ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮਰਨਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਬਾਜਵਾ ਨੇ ਡੱਲੇਵਾਲ ਤੋਂ ਹਾਲ-ਚਾਲ ਪੁਛਿਆ ਅਤੇ ਉਨ੍ਹਾਂ ਦੇ ਜਲਤ ਸਿਹਤਯਾਬ ਹੋਣ ਦੀ ਕਾਮਨਾ ਕੀਤੀ।

ਟਵੀਟ ਕਰਦਿਆਂ ਬਾਜਵਾ ਨੇ ਦੱਸਿਆ ਕਿ ਮੈਂ ਕਿਸਾਨ ਯੂਨੀਅਨ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਿਆ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਮੈਂ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ ਹਾਲਾਂਕਿ 124 ਦਿਨਾਂ ਤੱਕ ਵਰਤ ਰੱਖਣ ਅਤੇ ਪਿਛਲੇ 10 ਦਿਨਾਂ ਤੋਂ ਪਾਣੀ ਨਾ ਪੀਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਹੋਰ ਵੀ ਵਿਗੜ ਗਈ ਹੈ। ਇਹ ਬਹੁਤ ਹੀ ਨਿੰਦਣਯੋਗ ਹੈ ਕਿ ਇੱਕ ਖੇਤੀ ਪ੍ਰਧਾਨ ਰਾਜ ਦੇ ਮੁੱਖ ਮੰਤਰੀ ਨੇ ਮੀਟਿੰਗ ਦੇ ਬਹਾਨੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਨਾਲ ਧੋਖਾ ਕੀਤਾ।

ਬਾਜਵਾ ਨੇ ਕਿਹਾ ਕਿ ਸ਼ੰਭੂ ਅਤੇ ਖਨੌਰੀ ਸਰਹੱਦਾਂ ਤੋਂ ਕਿਸਾਨਾਂ ਨੂੰ ਬੇਦਖਲ ਕਰਦੇ ਸਮੇਂ, ਪੁਲਿਸ ਦੀ ਮਿਲੀਭੁਗਤ ਨਾਲ ਲਗਭਗ 150 ਟਰਾਲੀਆਂ ਅਤੇ ਹੋਰ ਕੀਮਤੀ ਸਮਾਨ ਚੋਰੀ ਕਰ ਲਿਆ ਗਿਆ। ਕੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਬਾਰੇ ਆਜ਼ਾਦ ਅਤੇ ਨਿਰਪੱਖ ਜਾਂਚ ਦਾ ਹੁਕਮ ਦੇਣਗੇ?’’

 

Exit mobile version