‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਕੈਪਟਨ ਦਾ ਸਾਥ ਦੇਣ ‘ਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ 24 ਨਵੰਬਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੀ ਹਮਾਇਤ ਕਿਉਂ ਕਰ ਰਹੀ ਹੈ। ਹਰੀਸ਼ ਚੌਧਰੀ ਨੇ ਸੱਤ ਦਿਨਾਂ ਦੇ ਅੰਦਰ ਜਵਾਬ ਮੰਗਿਆ ਹੈ ਅਤੇ ਅਨੁਸ਼ਾਸਨੀ ਕਾਰਵਾਈ ਕਰਨ ਦਾ ਦਾਅਵਾ ਕੀਤਾ ਹੈ।
ਨੋਟਿਸ ਵਿੱਚ ਲਿਖਿਆ ਹੈ ਕਿ, “ਪਿਛਲੇ ਕਈ ਦਿਨਾਂ ਤੋਂ ਸਾਨੂੰ ਲਗਾਤਾਰ ਕਾਂਗਰਸੀ ਵਰਕਰਾਂ, ਵਿਧਾਇਕਾਂ, ਪਟਿਆਲਾ ਦੇ ਨੇਤਾਵਾਂ ਅਤੇ ਮੀਡੀਆ ਤੋਂ ਤੁਹਾਡੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਬਾਰੇ ਰਿਪੋਰਟਾਂ ਮਿਲ ਰਹੀਆਂ ਹਨ। ਇਹ ਜਾਣਕਾਰੀ ਅਤੇ ਖ਼ਬਰਾਂ ਉਦੋਂ ਤੋਂ ਹੀ ਆ ਰਹੀਆਂ ਹਨ ਜਦੋਂ ਤੁਹਾਡੇ ਪਤੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ ਅਤੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦੀ ਸਥਾਪਨਾ ਕੀਤੀ ਹੈ। ਸਾਨੂੰ ਤੁਹਾਡੇ ਪਤੀ ਦੀ ਪਾਰਟੀ ਦਾ ਸਾਥ ਦੇਣ ਬਾਰੇ ਮੀਡੀਆ ਵਿੱਚ ਤੁਹਾਡੇ ਖੁੱਲ੍ਹੇ ਐਲਾਨਾਂ ਤੋਂ ਵੀ ਜਾਣੂ ਕਰਵਾਇਆ ਗਿਆ ਹੈ। ਕਿਰਪਾ ਕਰਕੇ ਸੱਤ ਦਿਨਾਂ ਦੇ ਅੰਦਰ ਇਸ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰੋ ਨਹੀਂ ਤਾਂ ਪਾਰਟੀ ਲੋੜੀਂਦੀ ਅਨੁਸ਼ਾਸਨੀ ਕਾਰਵਾਈ ਕਰਨ ਲਈ ਮਜਬੂਰ ਹੋਵੇਗੀ।