‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪਟਿਆਲਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਬਰਜਿੰਦਰ ਸਿੰਘ ਪਰਵਾਨਾ ਨੂੰ ਚਾਰ ਦਿਨਾ ਪੁਲਿਸ ਰਿਮਾਂਡ ਮਿਲਿਆ ਹੈ। ਪਰਵਾਨਾ ਨੂੰ ਪਟਿਆਲਾ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ। ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਪਟਿਆਲਾ ਪੁਲਿਸ ਪਰਵਾਨਾ ਦੇ ਮੈਡੀਕਲ ਟ੍ਰੀਟਮੈਂਟ ਲਈ ਉਸਨੂੰ ਮਾਤਾ ਕੋਸ਼ਲਿਆ ਹਸਪਤਾਲ ਲੈ ਕੇ ਗਈ।