The Khalas Tv Blog Punjab ਪਾਸਟਰ ਬਜਿੰਦਰ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਮੁਹਾਲੀ ਕੋਰਟ ਨੇ ਬਲਾਤਕਾਰ ਮਾਮਲੇ ‘ਚ ਠਹਿਰਾਇਆ ਸੀ ਦੋਸ਼ੀ
Punjab

ਪਾਸਟਰ ਬਜਿੰਦਰ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਮੁਹਾਲੀ ਕੋਰਟ ਨੇ ਬਲਾਤਕਾਰ ਮਾਮਲੇ ‘ਚ ਠਹਿਰਾਇਆ ਸੀ ਦੋਸ਼ੀ

ਮੁਹਾਲੀ : ਬਲਾਤਕਾਰ ਮਾਮਲੇ ਵਿੱਚ ਦੋਸ਼ੀ ਪਾਏ ਗਏ ਪਾਸਟਰ ਬਜਿੰਦਰ ਨੂੰ ਅੱਜ ਬਲਾਤਕਾਰ ਮਾਮਲੇ ਵਿੱਚ ਸਜ਼ਾ ਸੁਣਾਈ ਜਾਵੇਗੀ। ਬਜਿੰਦਰ ਨੂੰ ਤਿੰਨ ਦਿਨ ਪਹਿਲਾਂ ਮੋਹਾਲੀ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ। ਜਿਸ ਤੋਂ ਬਾਅਦ ਉਸਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ।

ਬਜਿੰਦਰ ‘ਤੇ ਦੋਸ਼ ਹੈ ਕਿ ਉਹ ਲੜਕੀ ਨੂੰ ਵਿਦੇਸ਼ ਭੇਜਣ ਦੇ ਬਹਾਨੇ ਆਪਣੇ ਘਰ ਲੈ ਗਿਆ ਸੀ। ਜਿੱਥੇ ਉਸ ਨੇ ਨੇ ਲੜਕੀ ਨਾਲ ਬਲਾਤਕਾਰ ਕੀਤਾ ਅਤੇ ਵੀਡੀਓ ਬਣਾਈ। ਉਸਨੇ ਉਸਨੂੰ ਧਮਕੀ ਵੀ ਦਿੱਤੀ ਕਿ ਜੇਕਰ ਉਸਨੇ ਉਸਦਾ ਵਿਰੋਧ ਕੀਤਾ ਤਾਂ ਉਹ ਵੀਡੀਓ ਸੋਸ਼ਲ ਮੀਡੀਆ ‘ਤੇ ਪੋਸਟ ਕਰ ਦੇਵੇਗਾ।

ਇਹ ਸਜ਼ਾ ਅਜਿਹੇ ਸਮੇਂ ਸੁਣਾਈ ਗਈ ਹੈ ਜਦੋਂ ਬਜਿੰਦਰ ਸਿੰਘ ਇੱਕ ਹੋਰ ਔਰਤ ‘ਤੇ ਜਿਨਸੀ ਹਮਲੇ ਅਤੇ ਹਮਲੇ ਦੇ ਇੱਕ ਹੋਰ ਮਾਮਲੇ ਵਿੱਚ ਫਸਿਆ ਹੋਇਆ ਹੈ।

ਬਜਿੰਦਰ ਪਾਸਟਰ ਵਿਰੁੱਧ 2018 ਵਿੱਚ ਮੋਹਾਲੀ ਦੇ ਜ਼ੀਰਕਪੁਰ ਪੁਲਿਸ ਸਟੇਸ਼ਨ ਵਿੱਚ ਬਲਾਤਕਾਰ, ਹਮਲੇ ਅਤੇ ਧਮਕੀਆਂ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਗਿਆ ਸੀ। ਔਰਤ ਨੇ ਕਿਹਾ ਕਿ ਉਹ ਵਿਦੇਸ਼ ਵਿੱਚ ਸੈਟਲ ਹੋਣਾ ਚਾਹੁੰਦੀ ਹੈ। ਇਸ ਲਈ ਉਸਨੇ ਬਜਿੰਦਰ ਨਾਲ ਸੰਪਰਕ ਕੀਤਾ। ਬਜਿੰਦਰ ਉਸਨੂੰ ਮੋਹਾਲੀ ਦੇ ਸੈਕਟਰ 63 ਵਾਲੇ ਆਪਣੇ ਘਰ ਲੈ ਗਿਆ। ਜਿੱਥੇ ਉਸਨੇ ਉਸ ਨਾਲ ਬਲਾਤਕਾਰ ਕੀਤਾ ਅਤੇ ਵੀਡੀਓ ਬਣਾਈ।

ਇਸ ਮਾਮਲੇ ਵਿੱਚ ਕੇਸ ਦਰਜ ਹੋਣ ਤੋਂ ਬਾਅਦ, ਬਜਿੰਦਰ ਸਿੰਘ ਨੂੰ 2018 ਵਿੱਚ ਹੀ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਬਜਿੰਦਰ ਨੂੰ ਬਾਅਦ ਵਿੱਚ ਜ਼ਮਾਨਤ ‘ਤੇ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਇਸ ਮਹੀਨੇ ਦੇ ਸ਼ੁਰੂ ਵਿੱਚ, 3 ਮਾਰਚ ਨੂੰ, ਅਦਾਲਤ ਨੇ ਬਜਿੰਦਰ ਅਤੇ ਪੰਜ ਹੋਰ ਮੁਲਜ਼ਮਾਂ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਸਨ।

28 ਮਾਰਚ ਨੂੰ ਮੋਹਾਲੀ ਅਦਾਲਤ ਨੇ ਇਸ ਮਾਮਲੇ ਵਿੱਚ ਬਜਿੰਦਰ ਸਿੰਘ ਨੂੰ ਦੋਸ਼ੀ ਪਾਇਆ। ਬਾਕੀ ਪੰਜ ਦੋਸ਼ੀਆਂ ਪਾਸਟਰ ਜਤਿੰਦਰ ਕੁਮਾਰ ਅਤੇ ਅਕਬਰ ਭੱਟੀ, ਰਾਜੇਸ਼ ਚੌਧਰੀ, ਸਿਤਾਰ ਅਲੀ ਅਤੇ ਸੰਦੀਪ ਪਹਿਲਵਾਨ ਨੂੰ ਬਰੀ ਕਰ ਦਿੱਤਾ ਗਿਆ। ਇੱਕ ਦੋਸ਼ੀ, ਸੁੱਚਾ ਸਿੰਘ, ਦੀ ਮੁਕੱਦਮੇ ਦੌਰਾਨ ਮੌਤ ਹੋ ਗਈ ਹੈ।

Exit mobile version