The Khalas Tv Blog Punjab ਪਟਿਆਲਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ‘ਚ ਰਹਿਣ ਦੀ ਅਪੀਲ
Punjab

ਪਟਿਆਲਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰਾਂ ‘ਚ ਰਹਿਣ ਦੀ ਅਪੀਲ

ਭਾਰਤ ਪਾਕਿਸਤਾਨ ਦੇ ਹਮਲਿਆਂ ਦੇ ਵਿਚਾਲੇ ਪਟਿਆਲਾ ਪ੍ਰਸਾਸ਼ਨ ਨੇ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਰੀ ਵਿਚ ਕਿਹਾ ਗਿਆ ਹੈ ਕਿ ਪਟਿਆਲਾ ਜ਼ਿਲ੍ਹਾ ਨਿਵਾਸੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਘਰਾਂ ਵਿੱਚ ਰਹਿਣ। ਜਦ ਤੱਕ ਬਹੁਤ ਜ਼ਰੂਰੀ ਕੰਮ ਨਾ ਹੋਵੇ, ਓਦੋਂ ਤੱਕ ਘਰ ਤੋਂ ਬਾਹਰ ਨਿਕਲਣ ਤੋਂ ਗ਼ੁਰੇਜ਼ ਕੀਤਾ ਜਾਵੇ। ਜ਼ਿਲ੍ਹੇ ਦੀਆਂ ਸਾਰੀਆਂ ਵਿਦਿਆਕ ਸੰਸਥਾਵਾਂ ਅਗਲੀ ਸੂਚਨਾ ਤੱਕ ਬੰਦ ਰਹਿਣਗੀਆਂ।

ਨਾਗਰਿਕਾਂ ਨੂੰ ਪੂਰੀ ਤਰ੍ਹਾਂ ਘਰਾਂ ਵਿੱਚ ਰਹਿਣ ਦੀ ਅਤੇ ਛੱਤਾਂ, ਬਾਲਕਨੀਆਂ ਜਾਂ ਖੁੱਲ੍ਹੇ ਇਲਾਕਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਹੇਠਾਂ ਦਿੱਤੇ ਨੰਬਰਾਂ ‘ਤੇ ਤੁਰੰਤ ਸੰਪਰਕ ਕਰੋ।

ਇਸ ਸਬੰਧੀ ਪ੍ਰਸਾਸ਼ਨ ਨੇ ਐਮਰਜੈਂਸੀ ਸਥਿਤੀ ਲਈ ਨੰਬਰ ਜਾਰੀ ਕੀਤੇ ਹਨ।

ਡਿਪਟੀ ਕਮਿਸ਼ਨਰ ਦਫਤਰ, ਪਟਿਆਲਾ

0175-2350550

ਪੁਲਿਸ ਕੰਟਰੋਲ ਰੂਮ, ਪਟਿਆਲਾ

  1. 98764-32100
  2. 95929-17910
  3. 95929-12500

 

Exit mobile version