The Khalas Tv Blog Punjab ਪਟਿਆਲਾ ਜਿਲ੍ਹੇ ਦੇ ਆਈਜੀ,ਐਸਐਸਪੀ ਤੇ ਐਸਪੀ ਨੂੰ ਬਦਲਿਆ,ਇੰਟਰਨੈਟ ਬੰਦ
Punjab

ਪਟਿਆਲਾ ਜਿਲ੍ਹੇ ਦੇ ਆਈਜੀ,ਐਸਐਸਪੀ ਤੇ ਐਸਪੀ ਨੂੰ ਬਦਲਿਆ,ਇੰਟਰਨੈਟ ਬੰਦ

‘ਦ ਖਾਲਸ ਬਿਊਰੋ:ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਹਿੰ ਸਾ ਤੋਂ ਕਾਫੀ ਨਾਰਾਜ਼ ਨਜ਼ਰ ਆ ਰਹੇ ਹਨ। ਮੁੱਖ ਮੰਤਰੀ ਮਾਨ ਦੀਆਂ ਹਦਾਇਤਾਂ ‘ਤੇ ਪਟਿਆਲਾ ਰੇਂਜ ਦੇ ਆਈਜੀ, ਐਸਐਸਪੀ ਅਤੇ ਐਸਪੀ ਨੂੰ ਹਟਾ ਦਿੱਤਾ ਗਿਆ ਹੈ। ਪਟਿਆਲਾ ਦੇ ਆਈਜੀ ਰਕੇਸ਼ ਅਗਰਵਾਲ, ਐਸਐਸਪੀ ਨਾਨਕ ਸਿੰਘ, ਐਸਪੀ ਹਰਪਾਲ ਸਿੰਘ ਨੂੰ ਹਟਾ ਕੇ ਉਹਨਾਂ ਦੀ ਥਾਂ ਤੇ ਮੁਖਵਿੰਦਰ ਛੀਨਾ ਨੂੰ ਨਵੇਂ ਆਈਜੀ, ਦੀਪਕ ਪਾਰਿਕ ਨੂੰ ਐਸਐਸਪੀ ਤੇ ਵਜ਼ੀਰ ਸਿੰਘ ਨੂੰ ਨਵਾਂ ਐਸਪੀ ਨਿਯੁਕਤ ਕੀਤਾ ਗਿਆ ਹੈ ।


ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪਟਿਆਲਾ ‘ਚ ਰਾਤ 9:30 ਤੋਂ ਸ਼ਾਮ 6 ਵਜੇ ਤੱਕ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਹੁਕਮ ਜਾਰੀ ਕੀਤੇ ਹਨ।
ਇਸ ਮਾਮਲੇ ਵਿੱਚ ਹੁਣ ਤੱਕ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਫਵਾਹਾਂ ‘ਤੇ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਇੰਟਰਨੈੱਟ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਸਾਵਧਾਨੀ ਦੇ ਤੌਰ ‘ਤੇ ਸ਼ਹਿਰ ‘ਚ ਵੱਡੀ ਗਿਣਤੀ ‘ਚ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ ਤੇ ਸ਼ਹਿਰ ਵਿੱਚ ਥਾਂ-ਥਾਂ ਸੁ ਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।

Exit mobile version