The Khalas Tv Blog Lifestyle ਪਟਿਆਲਾ ਵਾਸੀ ਸਾਵਧਾਨ! ਵਿਆਹ-ਸ਼ਾਦੀਆਂ ਜਾਂ ਹੋਰ ਪ੍ਰੋਗਰਾਮਾਂ ’ਤੇ ਪਟਾਕੇ ਚਲਾਉਣਾ ਪੈ ਸਕਦਾ ਭਾਰੀ
Lifestyle Punjab

ਪਟਿਆਲਾ ਵਾਸੀ ਸਾਵਧਾਨ! ਵਿਆਹ-ਸ਼ਾਦੀਆਂ ਜਾਂ ਹੋਰ ਪ੍ਰੋਗਰਾਮਾਂ ’ਤੇ ਪਟਾਕੇ ਚਲਾਉਣਾ ਪੈ ਸਕਦਾ ਭਾਰੀ

ਬਿਉਰੋ ਰਿਪੋਰਟ: ਪਟਿਆਲਾ ਵਿੱਚ ਵਿਆਹ-ਸ਼ਾਦੀਆਂ ਜਾਂ ਹੋਰ ਪ੍ਰੋਗਰਾਮਾਂ ’ਤੇ ਪਟਾਕੇ ਚਲਾਉਣਾ ਭਾਰੀ ਪੈ ਸਕਦਾ ਹੈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਟਿਆਲਾ ਜ਼ਿਲ੍ਹੇ ਦੀ ਹੱਦ ਵਿੱਚ ਕਿਸੇ ਵੀ ਤਰ੍ਹਾਂ ਦੇ ਪ੍ਰੋਗਰਾਮ ’ਤੇ ਪਟਾਕੇ ਚਲਾਉਣ ’ਤੇ ਪਾਬੰਦੀ ਲਾ ਦਿੱਤੀ ਹੈ।

ਇਹ ਫੈਸਲਾ ਪ੍ਰਦੂਸ਼ਣ ਦੀ ਸਮੱਸਿਆ ਨੂੰ ਕੰਟਰੋਲ ਕਰਨ ਲਈ ਲਿਆ ਗਿਆ ਹੈ। ਇਹ ਹੁਕਮ ਜ਼ਿਲ੍ਹੇ ਵਿੱਚ 5 ਅਕਤੂਬਰ 2024 ਤੱਕ ਲਾਗੂ ਰਹਿਣਗੇ। ਹੁਕਮਾਂ ਵਿੱਚ ਕਿਹਾ ਗਿਆ ਹੈ ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸਿਵਲ ਰਿਟ ਪਟੀਸ਼ਨ ਨੰਬਰ 23548 ਆਫ 2017 ਵਿੱਚ ਹੋਏ ਹੁਕਮਾਂ ਅਨੁਸਾਰ ਹਵਾ ਦੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਕੰਟਰੋਲ ਕਰਨ ਲਈ ਪਟਾਕੇ ਚਲਾਉਣ ’ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਖ਼ਾਸ ਕਰਕੇ ਵਿਆਹ-ਸ਼ਾਦੀਆਂ ਜਾਂ ਹੋਰ ਖੁਸ਼ੀਆਂ ਦੇ ਮੌਕਿਆਂ ’ਤੇ ਕਿਸੇ ਵੀ ਤਰ੍ਹਾਂ ਦੇ ਪ੍ਰੋਗਰਾਮ ਪਟਾਕੇ ਚਲਾਉਣ ’ਤੇ ਪੂਰਨ ਪਾਬੰਦੀ ਲਗਾਈ ਜਾਣੀ ਯੋਗ ਹੈ ਤਾਂ ਜੋ ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਆਮ ਲੋਕਾਂ ਦੀ ਸਿਹਤ ਨੂੰ ਵੀ ਕਿਸੇ ਤਰ੍ਹਾਂ ਦੇ ਨੁਕਸਾਨ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ – SGPC ਮੁਲਾਜ਼ਮ ਦਾ ਕਤਲ ਕਰਨ ਵਾਲੇ ਸੁਖਬੀਰ ਦਾ ਸਾਥੀ ਮਲਕੀਅਤ ਸਿੰਘ ਗ੍ਰਿਫ਼ਤਾਰ
Exit mobile version