Punjab

ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਲਾਰੈਂਸ ਗੈਂਗ ਦੇ ਦੋ ਮੁਲਜ਼ਮ ਕੀਤੇ ਗ੍ਰਿਫ਼ਤਾਰ

ਪੰਜਾਬ ਪੁਲਿਸ (Punjab Police) ਨੇ ਵੱਡੀ ਸਫਲਤਾ ਹਾਸਲ ਕਰਦਿਆਂ ਹੋਇਆ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪਟਿਆਲਾ ਪੁਲਿਸ (Patiala Police) ਵੱਲੋਂ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਦੋਵਾਂ ਦੀ ਪਹਿਚਾਣ ਹਰਜਿੰਦਰ ਸਿੰਘ ਉਰਫ ਲਾਡੀ ਅਤੇ ਸੁਬੀਰ ਸਿੰਘ ਉਰਫ ਸੂਬੀ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਇੱਕ ਮੁਲਜ਼ਮ ਲਾਡੀ 2017 ਵਿੱਚ ਪੰਚਕੂਲਾ ਵਿੱਚ ਬਾਊਂਸਰ ਮੀਤ ਹੀ ਦੇ ਕਤਲ ਵਿੱਚ ਸ਼ਾਮਲ ਸੀ। ਉਹ ਸਤੰਬਰ 2020 ਤੋਂ ਜ਼ਮਾਨਤ ‘ਤੇ ਬਾਹਰ ਆਇਆ ਹੋਇਆ ਹੈ।

ਪੁਲਿਸ ਨੇ ਮੁਲਜ਼ਮਾਂ ਕੋਲੋਂ 3 ਪਿਸਤੌਲਾਂ ਸਮੇਤ 15 ਕਾਰਤੂਸ ਅਤੇ ਇੱਕ ਕਾਰ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਨਵਾਂ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਇਸ ਸਮੇਂ ਜੇਲ੍ਹ ਵਿੱਚ ਬੰਦ ਹੈ ਪਰ ਉਸ ਦੇ ਗੁਰਗੇ ਪੂਰੀ ਤਰ੍ਹਾਂ ਸਰਗਰਮ ਹਨ। ਪਟਿਆਲਾ ਪੁਲਿਸ ਨੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ –   ਹਰਿਆਣਾ ’ਚ ਗਰਮੀ ਨੇ ਤੋੜਿਆ 26 ਸਾਲਾਂ ਦਾ ਰਿਕਾਰਡ! ਸਾਰੇ ਸਕੂਲਾਂ ’ਚ ਛੁੱਟੀਆਂ