Punjab

ਹਸਪਤਾਲਾਂ ਤੋਂ ਡਿਸਚਾਰਜ ਮਰੀਜ਼ਾਂ ਨੂੰ ਮਿਲਣਗੇ ਆਕਸੀਜਨ ਕੰਸਨਟ੍ਰੇਟਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਕੋਵਿਡ ਮਰੀਜ਼ਾਂ ਨੂੰ ਆਕਸੀਜਨ ਕੰਸਨਟ੍ਰੇਟਰ ਦੇਣ ਦਾ ਐਲਾਨ ਕੀਤਾ ਹੈ। ਮਰੀਜ਼ ਦੇ ਹਸਪਤਾਲ ਤੋਂ ਡਿਸਚਾਰਜ ਹੋਣ ‘ਤੇ ਉਸਨੂੰ ਆਕਸੀਜਨ ਕੰਸਨਟ੍ਰੇਟਰ ਜਾਰੀ ਕੀਤੇ ਜਾਣਗੇ। ਡਾਕਟਰਾਂ ਦੀ ਸਲਾਹ ਦੇ ਨਾਲ ਇਨ੍ਹਾਂ ਨੂੰ ਘਰਾਂ ਵਿੱਚ ਵਰਤੋਂ ਵਾਸਤੇ ਆਕਸੀਜਨ ਕੰਸਨਟ੍ਰੇਟਰ ਜਾਰੀ ਕੀਤਾ ਜਾਵੇਗਾ। ਸਿਰਫ ਹਸਪਤਾਲਾਂ ਵਿੱਚ ਦਾਖਲ ਹੋਏ ਮਰੀਜ਼ਾਂ ਨੂੰ ਹੀ ਇਹ ਸਹੂਲਤ ਦਿੱਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਕੁੱਝ ਦਿਨਾਂ ਦੇ ਲਈ ਮਰੀਜ਼ ਨੂੰ ਇਹ ਕੰਸਨਟ੍ਰੇਟਰ ਜਾਰੀ ਕਰੇਗਾ। ਕੁੱਝ ਦਿਨਾਂ ਬਾਅਦ ਉਨ੍ਹਾਂ ਦੇ ਘਰੋਂ ਆਕਸੀਜਨ ਕੰਸਨਟ੍ਰੇਟਰ ਵਾਪਸ ਹਸਪਤਾਲ ਲਿਜਾਏ ਜਾਣਗੇ।