The Khalas Tv Blog Lok Sabha Election 2024 ਸਾਬਕਾ ਅਕਾਲੀ ਵਿਧਾਇਕ ਨੇ ਛੱਡੀ ਪਾਰਟੀ, ‘ਆਪ’ ‘ਚ ਸ਼ਾਮਲ
Lok Sabha Election 2024 Punjab

ਸਾਬਕਾ ਅਕਾਲੀ ਵਿਧਾਇਕ ਨੇ ਛੱਡੀ ਪਾਰਟੀ, ‘ਆਪ’ ‘ਚ ਸ਼ਾਮਲ

xr:d:DAGB49MP29Q:54,j:580263284145405009,t:24041409

ਜਲੰਧਰ ( Jalandhar)ਤੋਂ ਸ਼੍ਰੋਮਣੀ ਅਕਾਲੀ ਦਲ( SAD) ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸੀਨੀਅਰ ਲੀਡਰ ਅਤੇ ਆਦਮਪੁਰ ਤੋਂ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ (Pawan Kumar Teenu) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਨੂੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ।

ਪਵਨ ਕੁਮਾਰ ਟੀਨੂੰ ਦੇ ਕਈ ਹੋਰ ਸਾਥੀਆਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ। ਟੀਨੂੰ ਦੇ ਕਾਫੀ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਲ ਹੋਣ ਦੀ ਚਰਚਾ ਚੱਲ ਰਹੀ ਸੀ। ਟੀਨੂੰ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋ ਸਕਦੇ ਹਨ। ਕਿਉਂਕਿ ਟੀਨੂੰ ਦੀ ਦਲਿਤ ਵੋਟਾਂ ਦੇ ਮਜ਼ਬੂਤ ਪਕੜ ਹੈ।

ਕੱਲ੍ਹ ਜਲੰਧਰ ਵਿੱਚ ਹੋਈ ਰੈਲੀ ਦੌਰਾਨ ਦਿੱਤੇ ਸਨ ਸੰਕੇਤ

ਬੀਤੇ ਕੱਲ੍ਹ ਸ਼ਨੀਵਾਰ ਨੂੰ ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਲੈ ਕੇ ਰੈਲੀ ਕੱਢੀ ਜਾ ਰਹੀ ਸੀ। ਉਸ ਦੌਰਾਨ ਪਵਨ ਕੁਮਾਰ ਟੀਨੂੰ ਵੀ ਹਾਜ਼ਰ ਸੀ। ਰੈਲੀ ਵਿੱਚ ਪੱਤਰਕਾਰਾਂ ਨੇ ਜਦੋਂ ਟੀਨੂੰ ਨੂੰ ਪੁੱਛਿਆ ਕਿ ਕੀ ਤੁਸੀਂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹੋ? ਟੀਨੂੰ ਨੇ ਦੱਬੀ ਹੋਈ ਆਵਾਜ਼ ਵਿੱਚ ਜਵਾਬ ਦਿੱਤਾ ਸੀ ਕਿ ਜਲਦੀ ਹੀ ਤੁਹਾਨੂੰ ਸਭ ਨੂੰ ਪਤਾ ਲੱਗ ਜਾਵੇਗਾ ਕਿ ਕੀ ਹੋਵੇਗਾ ਅਤੇ ਕੀ ਨਹੀਂ ਹੋਵੇਗਾ।

ਪਵਨ ਕੁਮਾਰ ਟੀਨੂੰ ਨੇ ਪਹਿਲਾ ਆਮ ਆਦਮੀ ਪਾਰਟੀ ਵਿੱਚ ਜਾਣ ਤੋਂ ਇਨਕਾਰ ਕੀਤਾ ਸੀ । ਉਨ੍ਹਾਂ ਕਿਹਾ ਸੀ ਕਿ ਇਹ ਸਿਰਫ ਅਫਵਾਹ ਹੈ ਅਤੇ ਮੇਰੀ ਭਰੋਸੇਯੋਗਤਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

2014 ਵਿੱਚ ਹੋਈ ਸੀ ਹਾਰ

ਪਵਨ ਕੁਮਾਰ ਟੀਨੂੰ ਦੀ ਜਲੰਧਰ ਦੇ ਆਦਮਪੁਰ ਅਤੇ ਆਸ ਪਾਸ ਦੇ ਇਲਾਕਿਆਂ ‘ਚ ਚੰਗੀ ਪਕੜ ਹੈ। ਪਵਨ ਕੁਮਾਰ ਟੀਨੂੰ 2012 ਵਿੱਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦੇ ਮੈਂਬਰ ਚੁਣੇ ਗਏ ਸਨ। ਟੀਨੂੰ ਸ਼ੁਰੂ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਰਹੇ ਹਨ।

ਟੀਨੂੰ ਨੇ 2014 ਦੀਆਂ ਲੋਕ ਸਭਾ ਚੋਣਾਂ ਵੀ ਲੜੀਆਂ ਸਨ ਪਰ ਉਹ 70981 ਵੋਟਾਂ ਦੇ ਅੰਤਰ ਨਾਲ ਹਾਰ ਗਿਆ ਸੀ। ਟੀਨੂੰ 2017 ਵਿੱਚ ਦੂਜੀ ਵਾਰ ਵਿਧਾਇਕ ਚੁਣੇ ਗਏ ਸਨ। ਪਿਛਲੀਆਂ ਚੋਣਾਂ ਵਿੱਚ ਉਹ ਕਾਂਗਰਸ ਦੇ ਸੁਰਿੰਦਰ ਸਿੰਘ ਕੋਟਲੀ ਤੋਂ ਹਾਰ ਗਏ ਸਨ।

Exit mobile version