ਬਿਉਰੋ ਰਿਪੋਰਟ – ਕੈਨੇਡਾ (Canada) ਦੇ ਬਰੈਂਪਟਨ (Brampton) ਵਿਚ ਦੋ ਭਾਈਚਾਰਿਆਂ ਵਿਚ ਹੋਈ ਘਟਨਾ ਤੋਂ ਬਾਅਦ ਕੈਨੇਡਾ ਦੀ ਪੀਲ ਪੁਲਿਸ (Peel Police Canada) ਨੇ ਇਕ ਹੋਰ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਉਸ ਦੀ ਪਹਿਚਾਣ ਇੰਦਰਜੀਤ ਗੋਸਲ ਵਜੋਂ ਹੋਈ ਹੈ ਅਤੇ ਉਸ ਨੂੰ ਸ਼ੁੱਕਰਵਾਰ ਗ੍ਰਿਫਤਾਰ ਕੀਤਾ ਸੀ। ਹਾਲਾਂਕਿ ਉਸ ਨੂੰ ਬਾਅਦ ਵਿਚ ਜ਼ਮਾਨਤ ਦੇ ਦਿੱਤੀ ਗਈ ਹੈ ਅਤੇ ਉਹ ਹੁਣ ਰਿਹਾਅ ਹੋ ਗਿਆ ਹੈ।
ਗੋਸਲ ਦੀ ਰਿਹਾਈ ਸਬੰਧੀ ਪੁਲਿਸ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਸ ਨੂੰ ਸ਼ਰਤਾਂ ਦੇ ਤਹਿਤ ਰਿਹਾਈ ਦਿੱਤੀ ਗਈ ਹੈ ਅਤੇ ਉਸ ਨੂੰ ਬਰੈਂਪਟਨ ਵਿੱਚ ਓਨਟਾਰੀਓ ਕੋਰਟ ਆਫ਼ ਜਸਟਿਸ (Ontario Court of Justice) ਵਿੱਚ ਪੇਸ਼ ਹੋਣਾ ਪਵੇਗਾ।
ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਬਰੈਂਪਟਨ ਵਿਚ ਇਕ ਮੰਦਿਰ ਦੇ ਬਾਹਰ ਖਾਲਿਸਤਾਨੀ ਸਮਰਥਕਾਂ ਅਤੇ ਹਿੰਦੂ ਭਾਈਚਾਰੇ ਵਿਚ ਝੜਪ ਹੋਈ ਸੀ, ਜਿਸ ਤੋਂ ਬਾਅਦ ਦੋਵੇਂ ਭਾਈਚਾਰਿਆਂ ਵਿਚ ਤਣਾਅ ਬਣਿਆ ਹੋਇਆ ਹੈ। ਕੈਨੇਡਾ ਪੁਲਿਸ ਵੱਲੋਂ ਇਸ ਮਾਮਲੇ ਵਿਚ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ – ਧਾਮੀ ਨੂੰ ਲਾਂਭੇ ਕਰਨ ਦੀ ਉੱਠੀ ਮੰਗ! ਐਸਜੀਪੀਸੀ ਮੈਂਬਰਾਂ ਸਿੱਖ ਸੰਗਤਾਂ ਨੂੰ ਵੀ ਕੀਤੀ ਖ਼ਾਸ ਅਪੀਲ