International Punjab

ਕੈਨੇਡਾ ਆਉਣ ਵਾਲੇ ਲੋਕਾਂ ਨੂੰ ਟਰੂਡੋ ਸਰਕਾਰ ਦਾ ਲਗਾਤਾਰ ਦੂਜਾ ਝਟਕਾ! ਹੁਣ ਇਸ ਵੀਜ਼ੇ ਨਾਲ ਨਹੀਂ ਮਿਲੇਗਾ ਵਰਕ ਪਰਮਿਟ!

ਬਿਉਰੋ ਰਿਪੋਰਟ – ਕੈਨੇਡਾ ਸਰਕਾਰ (CANADA) ਵੱਲੋਂ ਪ੍ਰਵਾਸੀਆਂ ਨੂੰ ਇੱਕ ਤੋਂ ਬਾਅਦ ਇੱਕ ਝਟਕਾ ਦਿੱਤਾ ਜਾ ਰਿਹਾ ਹੈ। ਜਸਟਿਨ ਟਰੂਡੋ ਸਰਕਾਰ ਨੇ ਹੁਣ ਫੈਸਲਾ ਲਿਆ ਹੈ ਕਿ ਵਿਜ਼ਟਰ ਜਾਂ ਟੂਰਿਸਟ ਵੀਜੇ ‘ਤੇ ਆਉਣ ਵਾਲੇ ਲੋਕਾਂ ਨੂੰ ਵਰਕ ਪਰਮਿਟ ਨਹੀਂ ਮਿਲੇਗਾ। ਪਹਿਲਾਂ ਲੋਕ ਕੈਨੇਡਾ ਵਿੱਚ ਰਹਿੰਦੇ ਹੀ ਵਰਕ ਪਰਮਿਟ ਲੈ ਲੈਂਦੇ ਸਨ।

ਇਹ ਖਾਸ ਸਹੂਲਤ ਦੇਸ਼ ਵਿੱਚ ਵਰਕਰ ਦੀ ਕਮੀ ਨੂੰ ਪੂਰਾ ਕਰਨ ਦੇ ਲਈ ਕੋਵਿਡ-19 ਦੇ ਦੌਰਾਨ ਸ਼ੁਰੂ ਕੀਤੀ ਗਈ ਸੀ। ਉਸ ਸਮੇਂ ਕੈਨੇਡੀਅਨ ਸਰਕਾਰ ਨੇ ਵਿਜ਼ਟਰ ਵੀਜ਼ੇ ‘ਤੇ ਆਏ ਲੋਕਾਂ ਨੂੰ ਵਰਕ ਪਰਮਿਟ ਦੇਣ ਦੀ ਇਜਾਜ਼ਤ ਦਿੱਤੀ ਸੀ। ਪਰ ਜਿਹੜੇ ਲੋਕ ਕੈਨੇਡਾ ਵਿੱਚ ਵਿਜ਼ਟਰ ਵੀਜ਼ੇ ‘ਤੇ ਕੰਮ ਕਰਦੇ ਹਨ, ਉਨ੍ਹਾਂ ਨੂੰ ਆਪਣੇ ਦੇਸ਼ ਵਾਪਸ ਜਾਣਾ ਪਵੇਗਾ। ਉੱਥੋਂ ਵਰਕ ਪਰਮਿਟ ਲਈ ਅਪਲਾਈ ਕਰਨਾ ਹੋਵੇਗਾ। ਕੈਨੇਡਾ ਵਿੱਚ ਬੇਰੁਜ਼ਗਾਰੀ ਦੇ ਵੱਧ ਰਹੇ ਦਬਾਅ ਦੀ ਵਜ੍ਹਾ ਕਰਕੇ ਇਹ ਫੈਸਲਾ ਲਿਆ ਗਿਆ ਹੈ।

ਇਸ ਤੋਂ 2 ਦਿਨ ਪਹਿਲਾਂ ਟਰੂਡੋ ਸਰਕਾਰ ਨੇ ਜਿਹੜਾ ਨਵੇਂ ਵੀਜ਼ਾ ਨਿਯਮਾਂ ਨੂੰ ਲਾਗੂ ਕਰਨ ਦਾ ਫੈਸਲਾ ਲਿਆ ਸੀ ਉਸ ਨਾਲ 70 ਹਜ਼ਾਰ ਵਿਦਿਆਰਥੀਆਂ ‘ਤੇ ਡਿਪੋਰਟ ਕੀਤੇ ਜਾਣ ਦਾ ਡਰ ਹੈ। ਇਸੇ ਲਈ ਬੀਤੇ ਦਿਨ ਓਨਟਾਰੀਓ, ਮੈਨੀਟੋਬਾ, ਬ੍ਰਿਟਿਸ਼ ਕੋਲੰਬੀਆ ਵਿੱਚ ਵਿਦਿਆਰਥੀ ਨੇ ਜ਼ਬਰਦਸਤ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ਦੀ ਮੰਗ ਹੈ ਕਿ ਵਰਕ ਪਰਮਿਟ ਵਧਾਇਆ ਜਾਵੇਂ, ਐਜੂਕੇਸ਼ਨ ਪਰਮਿਟ ਨੂੰ ਸੀਮਤ ਕਰਨ ਦਾ ਫੈਸਲਾ ਵੀ ਵਾਪਸ ਲਿਆ ਜਾਵੇ, ਇਸ ਤੋਂ ਇਲਾਵਾ ਕੈਨੇਡਾ ਦੀ PR ਵਿੱਚ 25 ਫੀਸਦੀ ਕਮੀ ਕਰਨ ਦੇ ਫੈਸਲੇ ਨੂੰ ਵੀ ਰੱਦ ਕੀਤਾ ਜਾਵੇ।

ਦਰਅਸਲ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨੇ ਬੀਤੇ ਦਿਨੀਂ ਕੈਨੇਡਾ ਵਿੱਚ ਅਸਥਾਈ ਨੌਕਰੀ ਕਰਨ ਵਾਲੇ ਵਿਦੇਸ਼ੀਆਂ ਦੀ ਗਿਣਤੀ ਘਟਾਉਣ ਦਾ ਐਲਾਨ ਕੀਤਾ ਸੀ। ਇਸ ਦਾ ਮਕਸਦ ਵਿਦੇਸ਼ੀਆਂ ਦੀ ਗਿਣਤੀ ਵਿੱਚ ਭਾਰੀ ਵਾਧੇ ਨੂੰ ਕੰਟਰੋਲ ਕਰਨਾ ਹੈ। ਸਰਕਾਰ ਦੇ ਇਸ ਫੈਸਲੇ ਦਾ ਸਿੱਧਾ ਅਸਰ ਘੱਟ ਤਨਖਾਹ ’ਤੇ ਕੰਮ ਕਰਨ ਵਾਲਿਆਂ ਅਤੇ ਅਸਥਾਈ ਨੌਕਰੀ ਕਰਨ ਵਾਲੇ ਵਿਦੇਸ਼ੀਆਂ ’ਤੇ ਪਵੇਗਾ, ਜਿਨ੍ਹਾਂ ਵਿੱਚ ਸਭ ਤੋਂ ਵੱਡੀ ਗਿਣਤੀ ਭਾਰਤੀ ਵਿਦਿਆਰਥੀਆਂ ਦੀ ਸੀ।

ਇਹ ਵੀ ਪੜ੍ਹੋ –   ਗੁਜਰਾਤ ਸਮੇਤ ਕਈ ਸੂਬੇ ਮੀਂਹ ਤੋਂ ਪ੍ਰਭਾਵਿਤ! ਕਈ ਸੂਬਿਆਂ ‘ਚ ਅਲਰਟ ਜਾਰੀ