‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਨੇ ਸੂਬੇ ਵਿੱਚ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਹੋਰ ਸੂਬਿਆਂ ਦੇ ਲੋਕਾਂ ਲਈ ਪੰਜਾਬ ਵਿੱਚ ਦਾਖਲ ਹੋਣ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਬਾਹਰਲੇ ਸੂਬਿਆਂ ਦੇ ਲੋਕਾਂ ਨੂੰ ਪੰਜਾਬ ਵਿੱਚ ਦਾਖਲ ਹੋਣ ਲਈ ਆਪਣੀ ਕਰੋਨਾ ਨੈਗੇਟਿਵ ਰਿਪੋਰਟ ਦਿਖਾਉਣੀ ਲਾਜ਼ਮੀ ਹੋਵੇਗੀ, ਜੋ ਕਿ 72 ਘੰਟਿਆਂ ਤੋਂ ਪੁਰਾਣੀ ਨਹੀਂ ਹੋਣੀ ਚਾਹੀਦੀ। ਪੰਜਾਬ ਸਰਕਾਰ ਨੇ ਕਰੋਨਾ ਵੈਕਸੀਨ ਦਾ ਸਰਟੀਫਿਕੇਟ ਦਿਖਾਉਣਾ ਵੀ ਲਾਜ਼ਮੀ ਕੀਤਾ ਹੈ। ਪੰਜਾਬ ਵਿੱਚ 15 ਮਈ ਤੱਕ ਸਾਰੀਆਂ ਗੈਰ-ਜ਼ਰੂਰੀ ਦੁਕਾਨਾਂ ਬੰਦ ਕਰ ਦਿੱਤੀਆਂ ਗਈਆਂ ਹਨ। ਕਾਰ ਅਤੇ ਗੱਡੀ ਵਿੱਚ ਸਿਰਫ ਦੋ ਲੋਕ ਹੀ ਬੈਠ ਸਕਣਗੇ।