Punjab

ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਠੰਢੀਆਂ ਹਵਾਵਾਂ ਚੱਲਣ ਨਾਲ ਪਿਆ ਭਾਰੀ ਮੀਂਹ

ਮੁਹਾਲੀ : ਪੰਜਾਬ ਦੇ ਪੂਰਬੀ ਮਾਲਵਾ ਖੇਤਰ ‘ਚ ਬੁੱਧਵਾਰ ਸ਼ਾਮ ਨੂੰ ਤੇਜ਼ ਹਵਾਵਾਂ ਅਤੇ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਨੇ ਮੌਸਮ ‘ਚ ਬਦਲਾਅ ਲਿਆ ਦਿੱਤਾ। ਅੱਜ ਸਵੇਰੇ 5 ਵਜੇ ਮੌਸਮ ਵਿਭਾਗ ਨੇ ਅੱਜ ਭਾਵ ਵੀਰਵਾਰ ਸਵੇਰੇ 9 ਵਜੇ ਤੱਕ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਹੈ।

ਸੰਗਰੂਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਮੋਗਾ, ਜਲੰਧਰ, ਕਪੂਰਥਲਾ, ਤਰਨਤਾਰਨ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਅੰਮ੍ਰਿਤਸਰ ਅਤੇ ਗੁਰਦਾਸਪੁਰ ‘ਚ ਤੇਜ਼ ਹਵਾਵਾਂ ਨਾਲ ਮੀਂਹ ਪੈ ਸਕਦਾ ਹੈ। ਪ੍ਰੀ-ਮੌਨਸੂਨ ਕਾਰਨ ਸੂਬੇ ਦੇ ਔਸਤ ਤਾਪਮਾਨ ਵਿੱਚ 2.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਿਮਾਚਲ ਅਤੇ ਹਰਿਆਣਾ ‘ਚ ਮੀਂਹ ਤੋਂ ਬਾਅਦ ਪੰਜਾਬ ‘ਚ ਪ੍ਰੈਸ਼ਰ ਬਿਲਡਿੰਗ ਕਾਰਨ ਨਮੀ ਵਾਲੇ ਹਾਲਾਤ ਪੈਦਾ ਹੋਣੇ ਸ਼ੁਰੂ ਹੋ ਗਏ ਹਨ।

ਇਸ ਦੇ ਨਾਲ ਹੀ ਬੀਤੀ ਸ਼ਾਮ 42.3 ਡਿਗਰੀ ਤਾਪਮਾਨ ਨਾਲ ਅੰਮ੍ਰਿਤਸਰ ਸੂਬੇ ਦਾ ਸਭ ਤੋਂ ਗਰਮ ਸ਼ਹਿਰ ਰਿਹਾ।ਇਸ ਤੋਂ ਇਲਾਵਾ ਜਿੱਥੇ ਹੁਣ ਤੱਕ ਪੰਜਾਬ ‘ਚ ਹੀਟਵੇਵ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਸੀ, ਉੱਥੇ ਹੀ ਅੱਜ ਸੂਬੇ ‘ਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ 9 ਜ਼ਿਲ੍ਹਿਆਂ ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐਸਏਐਸ ਨਗਰ, ਮਾਲੇਰਕੋਟਲਾ, ਲੁਧਿਆਣਾ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਅਗਲੇ 3-4 ਦਿਨਾਂ ਦੌਰਾਨ ਉੱਤਰੀ ਅਰਬ ਸਾਗਰ, ਗੁਜਰਾਤ, ਮੱਧ ਪ੍ਰਦੇਸ਼ ਦੇ ਬਾਕੀ ਹਿੱਸਿਆਂ ਵਿੱਚ ਦੱਖਣ-ਪੱਛਮੀ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹੋਣ ਦੀ ਸੰਭਾਵਨਾ ਹੈ। ਜਿਸ ਵਿੱਚ ਰਾਜਸਥਾਨ, ਛੱਤੀਸਗੜ੍ਹ, ਪੱਛਮੀ ਬੰਗਾਲ ਦੇ ਬਾਕੀ ਹਿੱਸੇ, ਝਾਰਖੰਡ ਅਤੇ ਬਿਹਾਰ, ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਹੋਰ ਹਿੱਸੇ, ਪੱਛਮੀ ਉੱਤਰ ਪ੍ਰਦੇਸ਼ ਦੇ ਕੁਝ ਹੋਰ ਹਿੱਸੇ, ਉੱਤਰਾਖੰਡ ਦੇ ਕੁਝ ਹਿੱਸੇ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ, ਪੰਜਾਬ ਦੇ ਉੱਤਰੀ ਹਿੱਸੇ ਸ਼ਾਮਲ ਹਨ। ਅਤੇ ਹਰਿਆਣਾ ਦੇ ਉੱਤਰੀ ਹਿੱਸੇ ਵਿੱਚ ਅੱਗੇ ਵਧਣ ਲਈ ਹਾਲਾਤ ਪੂਰੀ ਤਰ੍ਹਾਂ ਅਨੁਕੂਲ ਹਨ।