‘ਦ ਖ਼ਾਲਸ ਬਿਊਰੋ : ਮੁੱਖ ਚੋਣ ਅਧਿਕਾਰੀ ਕਰੁਣਾ ਐੱਸ ਰਾਜੂ ਨੇ ਦਾਅਵਾ ਕੀਤਾ ਹੈ ਕਿ ਸਿਆਸੀ ਪਾਰਟੀਆਂ ਇਸ ਵਾਰ ਵਧੇਰੇ ਜ਼ਿੰਮੇਵਾਰੀ ਤੋਂ ਕੰਮ ਲੈ ਰਹੀਆਂ ਹਨ ਜਿਸ ਕਾਰਨ ਪੰਜਾਬ ਭਰ ਵਿੱਚ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਚੱਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਫੋਰਸ ਪੋਲਿੰਗ ਸਟੇਸ਼ਨਾਂ ਦੁਆਲੇ ਚਿੜੀ ਨਹੀਂ ਫੜਕਨ ਦੇ ਰਹੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਵਾਰ ਵੋਟਰਾਂ ਵਿੱਚ ਪਹਿਲਾਂ ਨਾਲੋਂ ਵਧੇਰੇ ਉਤਸ਼ਾਹ ਵੇਖਣ ਨੂੰ ਮਿਲਿਆ ਹੈ।
