‘ਦ ਖ਼ਾਲਸ ਬਿਊਰੋ :- ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਈ ਰਹੀ। ਇਨ੍ਹਾਂ ਸੂਬਿਆਂ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਸੰਘਣੀ ਧੁੰਦ ਦੇ ਨਾਲ ਅੱਜ ਮੌਸਮ ਠੰਢਾ ਰਿਹਾ। ਮੌਸਮ ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਲੁਧਿਆਣਾ, ਪਟਿਆਲਾ, ਗੁਰਦਾਸਪੁਰ, ਆਦਮਪੁਰ ਅਤੇ ਹਲਵਾਰਾ ਅਤੇ ਹਰਿਆਣਾ ਦੇ ਕਰਨਾਲ ਅਤੇ ਅੰਬਾਲਾ ਵਿੱਚ ਸਵੇਰੇ ਧੁੰਦ ਛਾਈ ਰਹੀ।
