‘ਦ ਖ਼ਾਲਸ ਬਿਊਰੋ : ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਮੁਨਾਫ਼ੇ ’ਚ ਚੱਲ ਰਹੇ ਬਿਜਲੀ ਵਿਭਾਗ ਨੂੰ ਪ੍ਰਸ਼ਾਸਨ ਵੱਲੋਂ ਨਿੱਜੀ ਕੰਪਨੀ ਦੇ ਹੱਥਾਂ ਵਿੱਚ ਦੇਣ ਦੇ ਚੱਲ ਰਹੇ ਅਮਲ ਖਿਲਾ ਫ਼ ਬਿਜਲੀ ਮੁਲਾਜ਼ਮ ਤਿੰਨ ਦਿਨਾ ਦੀ ਹੜਤਾ ਲ ਅੱਜ ਦੂਜਾ ਦਿਨ ਹੈ। ਜਿਸ ਕਾਰਨ ਚੰਡੀਗੜ੍ਹ ਦੀ ਜਨਤਾ ਨੂੰ ਕਾਫੀ ਪਰਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਚੰਡੀਗੜ੍ਹ ਵਿੱਚ ਹੜਤਾਲ ਮਗਰੋਂ ਸ਼ਹਿਰ ਦੇ ਦੋ ਦਰਜਨ ਤੋਂ ਵੱਧ ਸੈਕਟਰਾਂ ਵਿੱਚ ਬਿਜਲੀ ਸਪਲਾਈ ਠੱਪ ਹੋ ਗਈ। ਇਸ ਦੌਰਾਨ ਪੰਜਾਬ ਦੇ ਬਿਜਲੀ ਮੁਲਾਜ਼ਮਾਂ ਨੇ ਚੰਡੀਗੜ੍ਹ ਵਿਚ ਹੜਤਾਲੀ ਮੁਲਾਜ਼ਮਾਂ ਦੀ ਥਾਂ ਕੰਮ ਕਰਨ ਤੋਂ ਨਾਂਹ ਕਰ ਦਿੱਤੀ ਹੈ ਜਦੋਂ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਚੰਡੀਗੜ੍ਹ ਦੇ ਮੁੱਖ ਇੰਜੀਨੀਅਰ ਨੂੰ ਤਲਬ ਕੀਤਾ ਹੈ। ਚੰਡੀਗੜ੍ਹ ਪ੍ਰਸ਼ਾਸਕ ਵੱਲੋਂ ਸ਼ਹਿਰ ਵਿਚ ਬਿਜਲੀ ਸਪਲਾਈ ਨੂੰ ਜ਼ਰੂਰੀ ਵਸਤਾਂ ਐਕਟ ਅਧੀਨ ਲਿਆ ਕੇ ਬਿਜਲੀ ਮੁਲਾਜ਼ਮਾਂ ਦੇ ਛੇ ਮਹੀਨੇ ਹੜਤਾਲ ਕਰਨ ’ਤੇ ਪਾਬੰਦੀ ਲਾਉਣ ਦੇ ਜਾਰੀ ਕੀਤੇ ਗਏ ਹੁਕਮਾਂ ਦਾ ਵੀ ਕੋਈ ਅਸਰ ਨਹੀਂ ਪਿਆ।
ਪ੍ਰਸ਼ਾਸਨ ਨੇ ਬਿਜਲੀ ਮੁਲਾਜ਼ਮਾਂ ਨੂੰ ਡਿਊਟੀ ’ਤੇ ਪਰਤਣ ਦੇ ਹੁਕਮ ਦਿੱਤੇ ਸਨ ਪਰ ਮੁਲਾਜ਼ਮਾਂ ਨੇ ਇਸ ਦੀ ਕੋਈ ਪਰਵਾਹ ਨਹੀਂ ਕੀਤੀ ਤੇ ਹੜਤਾਲ ਜਾਰੀ ਰੱਖੀ ਹੋਈ ਹੈ। ਹੁਣ ਸਭ ਦੀਆਂ ਨਜ਼ਰਾਂ ਅੱਜ ਹਾਈ ਕੋਰਟ ਵਿਚ ਹੁਣ ਵਾਲੀ ਸੁਣਵਾਈ ’ਤੇ ਟਿਕੀਆਂ ਹਨ।