‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਕੋਰੋਨਾ ਦੀ ਦੂਜੀ ਲਹਿਰ ਦੀ ਲਾਗ ਨਾਲ ਪ੍ਰਭਾਵਿਤ ਹੋਣ ਵਾਲੇ ਲੋਕਾਂ ਦੀ ਰੋਜਾਨਾ ਵਧ ਰਹੀ ਸੰਖਿਆਂ ਨੂੰ ਦੇਖਦਿਆਂ ਸਰਕਾਰ ਨੇ ਕਿਹਾ ਹੈ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਹੁਣ ਘਰਾਂ ਵਿੱਚ ਵੀ ਮਾਸਕ ਪਾ ਕੇ ਰੱਖਣ।
ਸਮਾਚਾਰ ਏਜੰਸੀ ਪੀਟੀਆਈ ਦੇ ਮੁਤਾਬਿਕ ਨੀਤੀ ਆਯੋਗ ਦੇ ਸਿਹਤ ਮੈਂਬਰ ਡਾਕਟਰ ਵੀਕੇ ਪਾਲ ਨੇ ਕਿਹਾ ਹੈ ਕਿ ਜੇਕਰ ਪਰਿਵਾਰ ਵਿੱਚ ਕੋਰੋਨਾ ਸੰਕ੍ਰਮਣ ਦਾ ਕੋਈ ਕੇਸ ਹੈ ਤਾਂ ਬਹੁਤ ਜ਼ਰੂਰੀ ਹੈ ਕਿ ਲਾਗ ਵਾਲੇ ਵਿਅਕਤੀ ਘਰ ਵਿੱਚ ਵੀ ਮਾਸਕ ਪਾ ਕੇ ਰੱਖਣ। ਉਨ੍ਹਾਂ ਕਿਹਾ ਹੈ ਕਿ ਘਰ ਦੇ ਅੰਦਰ ਪਰਿਵਾਰ ਦੇ ਦੂਜੇ ਮੈਂਬਰ ਵੀ ਇਸ ਲਾਗ ਦੇ ਸ਼ਿਕਾਰ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਮੈਂ ਤਾਂ ਇਹ ਕਹਾਂਗਾ ਕਿ ਜੇਕਰ ਕੋਈ ਸੰਕ੍ਰਮਿਤ ਨਾ ਵੀ ਹੋਵੇ ਤਾਂ ਵੀ ਸਾਨੂੰ ਘਰ ਅੰਦਰ ਮਾਸਕ ਪਾ ਕੇ ਰੱਖਣਾ ਚਾਹੀਦਾ ਹੈ।