The Khalas Tv Blog Punjab ਕੰਗਨਾ ਰਾਣੌਤ ਦੇ ਖ਼ਿਲਾਫ਼ ਸੜਕਾਂ ‘ਤੇ ਉੱਤਰੇ ਲੋਕ
Punjab

ਕੰਗਨਾ ਰਾਣੌਤ ਦੇ ਖ਼ਿਲਾਫ਼ ਸੜਕਾਂ ‘ਤੇ ਉੱਤਰੇ ਲੋਕ

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ‘ਤੇ ਮੰਡੀ ਤੋਂ ਨਵੀਂ ਚੁਣੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਥੱਪੜ ਮਾਰਨ ਦਾ ਮਾਮਲਾ ਜ਼ੋਰ ਫੜ ਗਿਆ ਹੈ। ਸੀਆਈਐਸਐਫ ਦੀ ਮੁਅੱਤਲ ਮਹਿਲਾ ਸੁਰੱਖਿਆ ਮੁਲਾਜ਼ਮ ਕੁਲਵਿੰਦਰ ਕੌਰ ਦੇ ਹੱਕ ਵਿੱਚ ਕਿਸਾਨ ਜਥੇਬੰਦੀਆਂ ਅੱਜ ਮੁਹਾਲੀ ਵਿੱਚ ਇਨਸਾਫ਼ ਮਾਰਚ ਕੱਢ ਰਹੀਆਂ ਹਨ। ਇਹ ਇਨਸਾਫ਼ ਮਾਰਚ ਮੁਹਾਲੀ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਐਸਐਸਪੀ ਮੁਹਾਲੀ ਦੇ ਦਫ਼ਤਰ ਤੱਕ ਕੱਢਿਆ ਜਾਵੇਗਾ।

ਕਿਸਾਨ ਮੰਗ ਕਰ ਰਹੇ ਹਨ ਕਿ ਮਹਿਲਾ ਸਿਪਾਹੀ ਵਿਰੁੱਧ ਦਰਜ ਕੇਸ ਵਾਪਸ ਲਿਆ ਜਾਵੇ ਅਤੇ ਮੁਅੱਤਲ ਕੀਤੀ ਸਜ਼ਾ ਨੂੰ ਬਹਾਲ ਕੀਤਾ ਜਾਵੇ। ਇਸ ਦੇ ਲਈ ਉਹ ਮੁੱਖ ਮੰਤਰੀ ਦੇ ਨਾਂ ਆਪਣਾ ਮੰਗ ਪੱਤਰ ਮੁਹਾਲੀ ਦੀ ਡੀਸੀ ਆਸ਼ਿਕਾ ਜੈਨ ਨੂੰ ਸੌਂਪਣਗੇ।

ਭਾਰੀ ਗਿਣਤੀ ਵਿੱਚ ਲੋਕ ਸੜਕਾਂ ‘ਤੇ ਉੱਤਰੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਕਾਨੂੰਨ ਨੂੰ ਸਿਰਫ਼ ਕੰਗਨਾ ਦਾ ਹੀ ਪੱਖ ਨਹੀਂ ਦੇਖਣਾ ਚਾਹੀਦਾ ਸਗੋਂ ਕੁਲਵਿੰਦਰ ਕੌਰ ਦਾ ਪੱਖ ਵੀ ਸੁਣਨਾ ਚਾਹੀਦਾ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਕੁਲਵਿੰਦਰ ਕੌਰ ਦੇ ਖ਼ਿਲਾਫ਼ ਕੋਈ ਕਾਰਵਾਈ ਹੁੰਦੀ ਹੈ ਤਾਂ ਕਿਸਾਨ ਜਥੇਬੰਦੀਆਂ ਡਟ ਕੇ ਉਸਦਾ ਵਿਰੋਧ ਕਰਨੀਆਂ ਅਤੇ ਕੁਲਵਿੰਦਰ ਕੌਰ ਨਾਲ ਹਿੱਕ ਡਾਹ ਕੇ ਖੜਨਗੀਆਂ।

ਸੰਯੁਕਤ ਕਿਸਾਨ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ  ਸੀ ਕਿ ਇੱਥੇ ਪੁੱਜ ਕੇ ਐਸਐਸਪੀ ਮੁਹਾਲੀ ਤੋਂ ਕਿਸਾਨ ਅੰਦੋਲਨ ਵਿੱਚ ਧਰਨੇ ’ਤੇ ਬੈਠੀਆਂ ਮਹਿਲਾ ਕਿਸਾਨਾਂ ਖ਼ਿਲਾਫ਼ 100-100 ਰੁਪਏ ਲਈ ਭੀੜ ਇਕੱਠੀ ਕਰਨ, ਕਿਸਾਨਾਂ ਨੂੰ ਅਤਿਵਾਦੀਆਂ ਤੇ ਅਤਿਵਾਦੀਆਂ ਨਾਲ ਜੋੜਨ ਬਾਰੇ ਦਿੱਤੇ ਵਿਵਾਦਤ ਬਿਆਨ ਨੂੰ ਲੈ ਕੇ ਕੇਸ ਦਰਜ ਕਰਨ ਦੀ ਮੰਗ ਕੀਤੀ ਜਾਵੇਗੀ।

 

 

Exit mobile version