The Khalas Tv Blog Punjab ਲੋਕਾਂ ਵੱਲੋਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦੀ ਵਿਰੋਧ , ਮਜੀਠੀਆ ਨੇ ਕੱਸਿਆ ਤੰਜ, ਕਿਹਾ ਲੋਕਾਂ ਨੇ ਲੋਕਾਂ ਨੇ ਦਿਖਾਇਆ ਸ਼ੀਸ਼ਾ…
Punjab

ਲੋਕਾਂ ਵੱਲੋਂ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਦੀ ਵਿਰੋਧ , ਮਜੀਠੀਆ ਨੇ ਕੱਸਿਆ ਤੰਜ, ਕਿਹਾ ਲੋਕਾਂ ਨੇ ਲੋਕਾਂ ਨੇ ਦਿਖਾਇਆ ਸ਼ੀਸ਼ਾ…

People's opposition to Cabinet Minister Kuldeep Dhaliwal, Majithia tightened his grip, said that the people showed the mirror to the people...

ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ ‘ਚ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਉਨ੍ਹਾਂ ਦੇ ਹੀ ਵਿਧਾਨ ਸਭਾ ਹਲਕੇ ‘ਚ ਵਿਰੋਧ ਹੋਇਆ ਹੈ। ਵੀਡੀਓ ਵਾਇਰਲ ਹੋਣ ‘ਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਆਮ ਆਦਮੀ ਪਾਰਟੀ (ਆਪ) ‘ਤੇ ਨਿਸ਼ਾਨਾ ਸਾਧਿਆ ਹੈ।

ਕੁਲਦੀਪ ਧਾਲੀਵਾਲ ਦੇ ਵਿਰੋਧ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਮੰਤਰੀ ਅਤੇ ‘ਆਪ’ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਖਾਸ ਆਦਮੀ ਵਾਪਸ ਜਾਓ। ਸਾਰਾ ਪੰਜਾਬ ਇਹੀ ਕਹਿ ਰਿਹਾ ਹੈ। ਕਿਸਾਨਾਂ ਨੇ ਕੁਲਦੀਪ ਸਿੰਘ ਧਾਲੀਵਾਲ ਨੂੰ ਸ਼ੀਸ਼ਾ ਦਿਖਾਇਆ। ਆਮ ਆਦਮੀ ਪਾਰਟੀ ਦੀ ਧੋਖੇਬਾਜ਼ ਰਾਜਨੀਤੀ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੀ ਹੈ।

ਦਰਅਸਲ ਇਹ ਵੀਡੀਓ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਅਜਨਾਲਾ ਦੇ ਪਿੰਡ ਕਮਾਲਪੁਰਾ ਦੀ ਦੱਸੀ ਜਾ ਰਹੀ ਹੈ। ਅਜਨਾਲਾ ਹਲਕਾ ਵੀ ਕੁਲਦੀਪ ਧਾਲੀਵਾਲ ਦਾ ਵਿਧਾਨ ਸਭਾ ਹਲਕਾ ਹੈ ਅਤੇ ਉਹ ਇੱਥੇ ਇੱਕ ਪ੍ਰੋਗਰਾਮ ਦਾ ਹਿੱਸਾ ਬਣਨ ਲਈ ਆਏ ਸਨ ਪਰ ਉਨ੍ਹਾਂ ਦੇ ਆਉਣ ਦੀ ਸੂਚਨਾ ਮਿਲਦਿਆਂ ਹੀ ਕਿਸਾਨ ਅਤੇ ਸਥਾਨਕ ਪਿੰਡ ਵਾਸੀ ਇਕੱਠੇ ਹੋ ਗਏ।

ਮੰਤਰੀ ਕੁਲਦੀਪ ਧਾਲੀਵਾਲ ਦੇ ਪਹੁੰਚਦਿਆਂ ਹੀ ਉਨ੍ਹਾਂ ਨੂੰ ਘੇਰ ਲਿਆ ਗਿਆ ਅਤੇ ਉਨ੍ਹਾਂ ਨੂੰ ਪ੍ਰੋਗਰਾਮ ਵੱਲ ਨਹੀਂ ਜਾਣ ਦਿੱਤਾ ਗਿਆ। ਸਥਾਨਕ ਲੋਕਾਂ ਨੇ ਕਦੇ ਵੀ ਸਾਡੇ ਪਿੰਡ ਨਾ ਆਉਣ ਦੀ ਚੇਤਾਵਨੀ ਦਿੱਤੀ।

Exit mobile version